- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਸਾਖੀ ਤੱਕ ਸਾਰੀਆਂ ਰੈਲੀਆਂ ਰੱਦ : ਸੁਖਬੀਰ ਬਾਦਲ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਵਿਸਾਖੀ (13 ਅਪ੍ਰੈਲ) ਤੱਕ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਸੀ। ਹੁਣ ਮਾਹਿਰਾਂ ਵੱਲੋਂ ਦਿੱਤੀ ਰਾਇ ਕਿ ਵੱਡੇ ਇਕੱਠਾਂ ਤੋਂ ਹਰ ਹਾਲਤ ਵਿਚ ਬਚਣਾ ਚਾਹੀਦਾ ਹੈ, ਨੂੰ ਧਿਆਨ ਵਿਚ ਰੱਖਦਿਆਂ 13 ਅਪ੍ਰੈਲ ਤਕ ਪਾਰਟੀਆਂ ਦੀਆਂ ਰੈਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ 13 ਅਪ੍ਰੈਲ ਤੋਂ ਬਾਅਦ ਕਰੋਨਾਵਾਇਰਸ ਦੇ ਖਤਰੇ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ ‘ਰੋਸ ਰੈਲੀਆਂ‘ ਦੀ ਨਵੀਂ ਸਮਾਂ-ਸੂਚੀ ਜਾਰੀ ਕੀਤੀ ਜਾਵੇਗੀ। ਇਹ ਰੈਲੀਆਂ ਕਾਂਗਰਸ ਪਾਰਟੀ ਵੱਲੋਂ ਚੋਣ ਵਾਅਦਿਆਂ ਉੱਤੇ ਲੋਕਾਂ ਨਾਲ ਕੀਤੇ ਵਿਸਵਾਸ਼ਘਾਤ ਅਤੇ ਕਾਂਗਰਸ ਸਰਕਾਰ ਦੀ ਹਰ ਮੋਰਚੇ ਉੱਤੇ ਨਾਕਾਮੀ ਖਿਲਾਫ ਜਨਤਾ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾ ਰਹੀਆਂ ਸਨ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਨੇ ਅਗਲੇ ਇੱਕ ਹਫ਼ਤੇ ਦੌਰਾਨ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਸਾਰੀਆਂ ਪਾਰਟੀ ਮੀਟਿੰਗਾਂ ਨੂੰ ਰੱਦ ਕਰਨ ਦਾ ਵੀ ਨਿਵੇਕਲਾ ਕਦਮ ਚੁੱਕਿਆ ਹੈ। ਅਕਾਲੀ ਦਲ ਪ੍ਰਧਾਨ ਦੀਆਂ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਇਹ ਮੀਟਿੰਗਾਂ 14,17,18,19 ਅਤੇ 20 ਮਾਰਚ ਨੂੰ ਹੋਣੀਆਂ ਤੈਅ ਸਨ। ਇਹਨਾਂ ਮੀਟਿੰਗਾਂ ਬਾਰੇ ਨਵੀਆਂ ਤਾਰੀਖਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।


