ਕੋਰੋਨਾ ਵਾਇਰਸ ਕਾਰਨ ਹੁਣ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ

ਨਵੀਂ ਦਿੱਲੀ – ਕੋਰੋਨਾ ਵਾਇਰਸ ਸੰਕਰਮਣ ਕਾਰਨ 14 ਜੁਲਾਈ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ ਹੋਈ ਸੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀ. ਕੇ. ਸਿੰਘ ਨੇ ਲੋਕ ਸਭਾ ਵਿੱਚ ਇਕ ਸਵਾਲ ਦੇ ਲਿਖਤੀ ਉੱਤਰ ਵਿੱਚ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਕੋਰੋਨਾ ਨਾਲ ਏਅਰ ਇੰਡੀਆ ਦੇ 3,523 ਕਰਮੀ ਪੀੜਤ ਹੋਏ। 14 ਜੁਲਾਈ 2021 ਤੱਕ ਇਨ੍ਹਾਂ ਵਿੱਚੋਂ 56 ਕਰਮੀਆਂ ਦੀ ਮੌਤ ਹੋ ਗਈ ਸੀ। ਮੰਤਰੀ ਨੇ ਕਿਹਾ ਕਿ ਕੋਰੋਨਾ ਪ੍ਰਭਾਵਿਤ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਏਅਰ ਇੰਡੀਆ ਵਲੋਂ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਮੌਤ ਹੋਣ ਤੇ ਹਰ ਸਥਾਈ ਕਰਮੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

VIA PUNJAB