- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਚੀਨ ‘ਚ ਫਸੇ ਭਾਰਤੀਆਂ ਨੂੰ ਕੱਢੇਗੀ ਕੇਂਦਰ ਸਰਕਾਰ
ਹੈਲਪ ਲਾਈਨ ਨੰਬਰ ਜਾਰੀ- ਪੰਜਾਬ ‘ਚ 16 ਅਤੇ ਹਰਿਆਣਾ ‘ਚ 2 ਸ਼ੱਕੀ ਮਰੀਜ਼ ਆਏ ਸਾਹਮਣੇ
ਨਵੀਂ ਦਿੱਲੀ – ਚੀਨ ਤੋਂ ਫੈਲੇ ਕੋਰੋਨਾ ਵਾਇਰਸ ਬਾਰੇ ਦੁਨੀਆ ਭਰ ‘ਚ ਅਲਰਟ ਜਾਰੀ ਕੀਤਾ ਗਿਆ ਹੈ ਤੇ ਭਾਰਤ ਵੀ ਇਸ ਦਾ ਸ਼ਿਕਾਰ ਹੋ ਰਿਹਾ ਹੈ। ਭਾਰਤ ਸਰਕਾਰ ਨੇ ਚੀਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਬਿਆਨ ‘ਚ ਕਿਹਾ ਕਿ ਚੀਨ ਵਿੱਚ ਮੌਜੂਦ ਭਾਰਤੀਆਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ, ਇਸ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਚੀਨ ਦੇ ਹੁਬਈ ਪ੍ਰਾਂਤ ‘ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਸਾਰੇ ਭਾਰਤੀ ਨਾਗਰਿਕਾਂ ਨੂੰ ਹਟਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬੀਜਿੰਗ ‘ਚ ਸਾਡੀ ਟੀਮ ਚੀਨੀ ਸਰਕਾਰ ਦੇ ਸੰਪਰਕ ਵਿੱਚ ਹੈ ਤੇ ਭਾਰਤੀ ਨਾਗਰਿਕਾਂ ਤੋਂ ਅਪਡੇਟ ਲੈ ਰਹੀ ਹੈ। ਅਸੀਂ ਇਸ ਮੁੱਦੇ ‘ਤੇ ਲਗਾਤਾਰ ਅਪਡੇਟ ਦਿੰਦੇ ਰਹਾਂਗੇ। ਏਅਰ ਇੰਡੀਆ ਵੱਲੋਂ ਬੋਇੰਗ 747 ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ, ਹੁਣ ਭਾਰਤੀਆਂ ਨੂੰ ਕੱਢਣ ਦੀ ਪ੍ਰਕਿਰਿਆ ਸਰਕਾਰ ਦੇ ਆਦੇਸ਼ ਤੋਂ ਬਾਅਦ ਸ਼ੁਰੂ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਲਗਪਗ 250 ਭਾਰਤੀ ਵਿਦਿਆਰਥੀ ਚੀਨ ‘ਚ ਫਸੇ ਹੋਏ ਹਨ, ਜਿਨ੍ਹਾਂ ਨੂੰ ਵਾਪਸ ਦੇਸ਼ ਲਿਆਂਦਾ ਜਾਵੇਗਾ। ਚੀਨ ਦੇ ਹੁਬੇਈ ਪ੍ਰਾਂਤ ‘ਚ ਫਸੇ ਸਾਰੇ ਭਾਰਤੀ ਨਾਗਰਿਕਾਂ ਲਈ ਭਾਰਤ ਸਰਕਾਰ ਵੱਲੋਂ ਤਿੰਨ ਹਾਟਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜੇਕਰ ਕਿਸੇ ਵਿਅਕਤੀ ਦਾ ਪਾਸਪੋਰਟ ਚੀਨੀ ਸਰਕਾਰ ਕੋਲ ਜਮਾਂ ਹੈ, ਤਾਂ ਉਹ ਤੁਰੰਤ ਇਨ੍ਹਾਂ ਨੰਬਰਾਂ ‘ਤੇ ਕਾਲ ਕਰ ਸਕਦੇ ਹਨ ਤੇ ਮਦਦ ਲੈ ਸਕਦੇ ਹਨ। ਕੋਰੋਨਾ ਵਾਇਰਸ ਸਬੰਧੀ ਪੁੱਛਗਿੱਛ ਲਈ 24 ਘੰਟੇ ਐਕਟਿਵ ਰਹਿਣ ਵਾਲੀ ਹੈਲਪ ਲਾਈਨ ਜਾਰੀ ਕੀਤੀ ਹੈ।


