- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਲੰਬੀਆ ਵਿੱਚ ਜ਼ਮੀਨ ਖਿਸਕਣ ਕਾਰਨ 17 ਵਿਅਕਤੀਆਂ ਦੀ ਮੌਤ ਤੇ 13 ਲਾਪਤਾ
ਬੋਗੋਟ – ਕੋਲੰਬੀਆ ਦੇ ਦੱਖਣੀ-ਪੱਛਮੀ ਹਿੱਸੇ ਵਿੱਚ ਜ਼ਮੀਨ ਖਿਸਕਣ ਕਾਰਨ 8 ਘਰ ਮਿੱਟੀ ਵਿੱਚ ਧੱਸ ਗਏ| ਹਾਦਸੇ ਵਿੱਚ 17 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਹੋਰ ਲਾਪਤਾ ਹਨ| ਰਾਸ਼ਟਰੀ ਆਫਤ ਪ੍ਰਬੰਧਨ ਏਜੰਸੀ ਨੇ ਰੋਸਾਸ ਖੇਤਰ ਵਿੱਚ ਰਾਤ ਨੂੰ ਬਚਾਅ ਕਾਰਜ ਰੋਕੇ ਜਾਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਦੇ ਬਾਰੇ ਦੱਸਿਆ| ਇਸ ਤੋਂ ਪਹਿਲਾਂ ਫਾਇਰ ਵਿਭਾਗ ਨੇ ਕਿਹਾ ਸੀ ਕਿ ਹਾਦਸੇ ਵਿੱਚ 19 ਲੋਕਾਂ ਦੇ ਮਰਨ ਦਾ ਸ਼ੱਕ ਹੈ| ਪਛਾਣ ਗੁਪਤ ਰੱਖਣ ਦੀ ਸ਼ਰਤ ਤੇ ਏਜੰਸੀ ਦੇ ਅਧਿਕਾਰੀਆਂ ਨੇ 13 ਵਿਅਕਤੀਆਂ ਦੇ ਲਾਪਤਾ ਹੋਣ ਦੀ ਪੁਸ਼ਟੀ ਕੀਤੀ ਹੈ| ਏਜੰਸੀ ਨੇ ਦੱਸਿਆ ਕਿ ਮਲਬੇ ਵਿੱਚ ਫਸੇ ਵਿਅਕਤੀਆਂ ਦੀ ਤਲਾਸ਼ ਜਾਰੀ ਹੈ| ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਾਇਆ ਗਿਆ ਹੈ|


