- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਵਿਡ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਖਰੀਦ ਕਾਰਜ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ
ਚੰਡੀਗੜ੍ਹ – ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਾਲ ਖਰੀਦ ਕਾਰਜਾਂ ਦੀ ਸ਼ੁਰੂਆਤ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਖਰੀਦ ਵਿੱਚ ਦੇਰੀ ਕਰਨ ਦਾ ਫੈਸਲਾ ਲਿਆ ਗਿਆ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਵੇਖਦਿਆਂ ਵਿਭਾਗ ਨੂੰ ਸੁਰੱਖਿਅਤ ਖਰੀਦ ਸਬੰਧੀ ਪ੍ਰਬੰਧਾਂ ਲਈ ਵਧੇਰੇ ਸਮੇਂ ਦੀ ਜ਼ਰੂਰਤ ਹੈ।ਉਨ੍ਹਾਂ ਨੇ ਮੁੱਖ ਮੰਤਰੀ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਵਿੱਚ ਵਾਧਾ ਕਰਨ ਵਾਸਤੇ ਪੱਤਰ ਲਿਖਣ ਦੀ ਅਪੀਲ ਵੀ ਕੀਤੀ।


