- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਵਿਡ-19 ਨੂੰ ਦੇਖਦੇ ਹੋਏ ਸੂਬੇ ਵਿਚ ਪਬਲਿਕ ਸਥਾਨਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਰਹੇਗੀ
ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਕੋਵਿਡ-19 ਨੂੰ ਦੇਖਦੇ ਹੋਏ ਸੂਬੇ ਵਿਚ ਪਬਲਿਕ ਸਥਾਨਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਰਹੇਗੀ।ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਇਸ ਤਿਉਹਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਪਰ ਕੋਰੋਨਾ ਦੇ ਕਾਰਣ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਘਰਾਂ ‘ਤੇ ਰਹਿ ਕੇ ਹੀ ਇਸ ਤਿਉਹਾਰ ਨੂੰ ਮਨਾਉਣ। ਰੰਗਾਂ ਦੇ ਇਸ ਤਿਉਹਾਰ ‘ਤੇ ਲੋਕ ਇਕ-ਦੂਜੇ ਨੂੰ ਰੰਗ ਲਗਾਉਂਦੇ ਹਨ, ਗਲੇ ਮਿਲਦੇ ਹਨ ਅਤੇ ਇਕ ਦੂਜੇ ਦੇ ਸੰਪਰਕ ਵਿਚ ਆਉਂਦੇ ਹਨ, ਜਿਸ ਨਾਲ ਕੋਰੋਨਾ ਵੱਧਣ ਦਾ ਖਤਰਾ ਰਹਿੰਦਾ ਹੈ।


