- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਹਲੀ ਲਈ ਪਹਿਲੀਆਂ 20 ਦੌੜਾਂ ਕਾਫੀ ਅਹਿਮ: ਰਾਜਪੂਤ
ਮੁੰਬਈ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੋਚ ਲਾਲਚੰਦ ਰਾਜਪੂਤ ਦਾ ਮੰਨਣਾ ਹੈ ਕਿ ਕਪਤਾਨ ਵਿਰਾਟ ਕੋਹਲੀ ਲਈ ਇੰਗਲੈਂਡ ਖ਼ਿਲਾਫ਼ ਬਰਮਿੰਘਮ ਵਿੱਚ ਪਹਿਲੇ ਟੈਸਟ ਦੌਰ ਦੇ ਸ਼ੁਰੂ ਵਿੱਚ 20 ਦੌੜਾਂ ਕਾਫ਼ੀ ਅਹਿਮ ਹੋਣਗੀਆਂ। ਰਾਜਪੂਤ ਨੇ ਕਿਹਾ, ‘‘ਵਿਰਾਟ ਕਾਫੀ ਹਮਲਾਵਰ ਖਿਡਾਰੀ ਹੈ ਅਤੇ ਉਸ ਨੂੰ ਅੱਗੇ ਵਧ ਕੇ ਟੀਮ ਦੀ ਅਗਵਾਈ ਕਰਨਾ ਪਸੰਦ ਹੈ। ਸਾਰਿਆਂ ਦੀਆਂ ਨਜ਼ਰਾਂ ਉਸ ਦੇ ਪ੍ਰਦਰਸ਼ਨ ’ਤੇ ਹੋਣਗੀਆਂ ਕਿਉਂਕਿ ਪਿਛਲਾ ਦੌਰਾ ਬਹੁਤ ਖ਼ਰਾਬ ਰਿਹਾ ਸੀ।’’ ਕੋਹਲੀ ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਘਰੇਲੂ ਮੈਚਾਂ ਦੌਰਾਨ ਦੌੜਾਂ ਬਣਾਉਣ ਵਿੱਚ ਸਫਲ ਰਿਹਾ ਹੈ, ਪਰ 2014 ਦੇ ਇੰਗਲੈਂਡ ਦੌਰੇ ਮੌਕੇ ਉਸ ਨੂੰ ਤੇਜ਼ ਗੇਂਦਬਾਜ਼ਾਂ ਖ਼ਾਸ ਕਰਕੇ ਐਂਡਰਸਨ ਨੇ ਕਾਫ਼ੀ ਪ੍ਰੇਸ਼ਾਨ ਕੀਤਾ ਸੀ।


