- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੌਮੀ ਰਾਜਧਾਨੀ ’ਚ ਛਾਈ ਸੰਘਣੀ ਧੁੰਦ ਦੀ ਚਾਦਰ
ਸੰਘਣੀ ਧੁੰਦ ਨੇ ਸ਼ੁੱਕਰਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਨੂੰ ਲਪੇਟ ਵਿੱਚ ਲੈ ਲਿਆ ਜਿਸ ਨਾਲ ਦੇਖਣਯੋਗਤਾ ਘੱਟ ਗਈ ਤੇ ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਘੱਟੋ ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ। ਸਵੇਰੇ ਨਮੀ 95 ਪ੍ਰਤੀਸ਼ਤ ਦਰਜ ਕੀਤੀ ਗਈ। ਸਵੇਰ ਸਮੇਂ ਤਾਪਮਾਨ ਦੀ ਘਾਟ ਤੇ ਜ਼ਿਆਦਾ ਨਮੀ ਦੇ ਕਾਰਨ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ’ਤੇ ਪਹੁੰਚ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਸਵੇਰੇ ਅੱਠ ਵਜੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਇੰਡੈਕਸ 430 ਦਰਜ ਕੀਤਾ ਗਿਆ।ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਲਮ ਵਿਚ ਸਵੇਰੇ 5 ਵਜੇ ਸਿਫ਼ਰ ਅਤੇ ਸਫਦਰਜੰਗ ਵਿਚ ਸਵੇਰੇ 5.30 ਵਜੇ 300 ਮੀਟਰ ਸੀ। ਰੇਲਵੇ ਦੇ ਅਧਿਕਾਰੀਆਂ ਤੇ ਦਿੱਲੀ ਏਅਰਪੋਰਟ ਦੇ ਅਧਿਕਾਰੀਆਂ ਨੇ ਦੱਸਿਆ ਕਿ 100 ਤੋਂ ਵਧੇਰੇ ਰੇਲ ਗੱਡੀਆਂ ਕਰੀਬ ਦੋ ਘੰਟੇ ਦੇਰੀ ਨਾਲ ਚੱਲ ਰਹੀਆਂ ਸਨ ਤੇ 10 ਉਡਾਣਾਂ ਵੀ ਦੇਰੀ ਨਾਲ ਹੋਈਆਂ ਸਨ।


