- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੌਮੀ ਸਕੂਲ ਖੇਡਾਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਹੈਂਡਬਾਲ ਟੀਮ ਵੱਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ
ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ: ਸੋਨੀ
ਚੰਡੀਗੜ – ਕੌਮੀ ਸਕੂਲ ਖੇਡਾਂ ਅੰਡਰ-17 ਵਿੱਚ ਹੈਂਡਬਾਲ ਮੁਕਾਬਲਿਆਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਟੀਮ ਨੇ ਅੱਜ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਨੇ ਜੇਤੂ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਦੇ ਵਿਦਿਆਰਥੀ ਕੌਮੀ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਵਿੱਚ ਮੱਲਾਂ ਮਾਰਨਗੇ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨਾਂ ਕਿਹਾ ਕਿ ਰਾਜ ਦੇ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਰਾਜ ਸਰਕਾਰ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵਧੀਆ ਖਿਡਾਰੀ ਪੈਦਾ ਕੀਤੇ ਜਾ ਸਕਣ। ਇਸ ਮੌਕੇ ਟੀਮ ਦੇ ਕੋਚ ਰਮਨਦੀਪ ਸਿੰਘ, ਕੋਚ ਹਰਜਿੰਦਰ ਸਿੰਘ, ਕੋਚ ਕੁਲਵਿੰਦਰ ਸਿੰਘ ਅਤੇ ਟੀਮ ਕਪਤਾਨ ਮੋਨੂੰ ਸਮੇਤ ਸਮੂਹ ਟੀਮ ਮੈਂਬਰ ਹਾਜ਼ਰ ਸਨ। ਦੱਸਣਯੋਗ ਹੈ ਕਿ 64ਵੀਆਂ ਕੌਮੀ ਸਕੂਲ ਖੇਡਾਂ ਤਿਲੰਗਾਨਾ ਰਾਜ ਦੇ ਸਿੱਧੀਪੇਟ ਜ਼ਿਲੇ ਵਿੱਚ 12 ਤੋਂ 16 ਜਨਵਰੀ 2019 ਤੱਕ ਹੋਈਆਂ ਸਨ।


