- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੌਮੀ ਸਿਆਸਤ ’ਚ ਟੀਆਰਐੱਸ ਦੀ ਹੋਵੇਗੀ ਅਹਿਮ ਭੂਮਿਕਾ
ਹੈਦਰਾਬਾਦ – ਤਿਲੰਗਾਨਾ ਰਾਸ਼ਟਰੀ ਸਮਿਤੀ (ਟੀਆਰਐੱਸ) ਦੇ ਮੁਖੀ ਕੇ.ਚੰਦਰਸ਼ੇਖਰ ਰਾਓ ਨੇ ਤਿਲੰਗਾਨਾ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਪ੍ਰਭਾਵਸ਼ਾਲੀ ਜਿੱਤ ਦਾ ਸਿਹਰਾ ਰਾਜ ਦੇ ਲੋਕਾਂ ਸਿਰ ਬੰਨ੍ਹਦਿਆਂ ਕਿਹਾ ਕਿ ਚੋਣ ਨਤੀਜਿਆਂ ਨੇ ਉਨ੍ਹਾਂ ਨੂੰ ਕੌਮੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ ਬਣਾ ਦਿੱਤਾ ਹੈ। ਉਪਰੋ ਥੱਲੀ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਕੇਸੀਆਰ ਨੇ ਕਿਹਾ ਕਿ ਉਹ ਇਸ ਜਿੱਤ ਨੂੰ ਤਿਲੰਗਾਨਾ ਦੇ ਲੋਕਾਂ ਨੂੰ ਸਮਰਪਿਤ ਕਰਦੇ ਹਨ। ਰਾਓ ਨੇ ਕਿਹਾ, ‘ਅੱਜ ਦੇ ਨਤੀਜਿਆਂ…ਤਿਲੰਗਾਨਾ ਨੇ ਸਾਰੇ ਦੇਸ਼ ਨੂੰ ਰਾਹ ਵਿਖਾਇਆ ਹੈ। ਅੱਜ ਤਿਲੰਗਾਨਾ ਤੋਂ ਭਾਵ ਹੈ ਗੈਰ ਕਾਂਗਰਸੀ ਤੇ ਗੈਰ ਭਾਜਪਾਈ ਰਾਜ।’ ਆਖਰੀ ਰਿਪੋਰਟਾਂ ਤਕ ਟੀਆਰਐਸ ਨੇ 119 ਮੈਂਬਰੀ ਤਿਲੰਗਾਨਾ ਵਿਧਾਨ ਸਭਾ ਵਿੱਚ ਦੋ ਤਿਹਾਈ ਬਹੁਮਤ ਨਾਲ 81 ਸੀਟਾਂ ’ਤੇ ਜਿੱਤ ਦਰਜ ਕਰ ਲਈ ਸੀ, ਜਦੋਂਕਿ ਉਹ ਛੇ ਸੀਟਾਂ ’ਤੇ ਅੱਗੇ ਸੀ। ਨਤੀਜਿਆਂ ਤੇ ਉਪਲਬਧ ਰੁਝਾਨਾਂ ਮੁਤਾਬਕ ਕਾਂਗਰਸ ਨੇ 15 ਸੀਟਾਂ ਜਿੱਤ ਲਈਆਂ ਸਨ ਜਦੋਂਕਿ ਉਹ ਚਾਰ ਸੀਟਾਂ ’ਤੇ ਉਹਦੇ ਉਮੀਦਵਾਰ ਅੱਗੇ ਸਨ ਤੇ ਉਹਦੇ ਭਾਈਵਾਲ ਟੀਡੀਪੀ ਦੇ ਖਾਤੇ ਦੋ ਸੀਟਾਂ ਪਈਆਂ ਹਨ।


