- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕ੍ਰਿਸਮਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਦਿੱਤੀਆਂ ਵਧਾਈਆਂ
ਕ੍ਰਿਸਮਸ ਦਾ ਤਿਓਹਾਰ ਪੂਰੀ ਦੁਨੀਆ ਵਿਚ ਪੂਰੇ ਜ਼ੋਰ-ਸ਼ੋਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਇਕ ਦੂਜੇ ਦਾ ਖਿਆਲ ਰੱਖਣ ਦਾ ਸੁਨੇਹਾ ਦਿੱਤਾ।ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕੈਨੇਡੀਅਨਾਂ ਲਈ ਆਪਣੇ ਸੁਨੇਹੇ ਵਿਚ ਕਿਹਾ ਕਿ ‘ਮੈਰੀ ਕ੍ਰਿਸਮਸ, ਕੈਨੇਡਾ! ਅੱਜ, ਸਾਡਾ ਪਰਿਵਾਰ ਮਸੀਹ ਦੇ ਜਨਮ ਦਿਨ ਨੂੰ ਮਨਾਉਣ ਲਈ ਦੇਸ਼ ਤੇ ਵਿਸ਼ਵ ਭਰ ਦੇ ਇਸਾਈਆਂ ਨਾਲ ਹੈ। ਚਾਹੇ ਤੁਸੀਂ ਦੋਸਤਾਂ ਨਾਲ ਖਾਣਾ ਸਾਂਝਾ ਕਰ ਰਹੇ ਹੋ, ਬੱਚਿਆਂ ਨਾਲ ਬਰਫ ਵਿਚ ਮਨੋਰੰਜਨ ਕਰ ਰਹੇ ਹੋ ਜਾਂ ਕ੍ਰਿਸਮਸ ਦੇ ਰੁੱਖ ਦੁਆਲੇ ਇਕੱਠੇ ਸਮਾਂ ਬਿਤਾ ਰਹੇ ਹੋ, ਇਹ ਮੌਸਮ ਅਨੰਦ, ਰੌਸ਼ਨੀ ਤੇ ਪਿਆਰ ਨਾਲ ਭਰਪੂਰ ਹੈ। ਕੋਈ ਫਰਕ ਨਹੀਂ ਪੈਂਦਾ ਕਿ ਤੁਸੀਂ ਇਸ ਤਿਓਹਾਰ ਨੂੰ ਕਿਵੇਂ ਮਨਾਉਂਦੇ ਹੋ। ਇਸ ਤਿਓਹਾਰ ਨਾਲ ਲੋਕ ਨੇੜੇ ਆਉਂਦੇ ਹਨ।’ਇਸ ਦੌਰਾਨ ਉਹਨਾਂ ਨੇ ਆਪਣੇ ਫੌਜੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਲ ਦੇ ਇਸ ਸਮੇਂ, ਅਸੀਂ ਖਾਸਕਰ ਆਪਣੇ ਬਹਾਦਰ ਕੈਨੇਡੀਅਨ ਆਰਮਡ ਫੋਰਸਿਜ਼ ਮੈਂਬਰਾਂ ਬਾਰੇ ਸੋਚ ਰਹੇ ਹਾਂ ਜੋ ਕੈਨੇਡਾ ਤੇ ਵਿਦੇਸ਼ਾਂ ਵਿਚ ਸੇਵਾ ਨਿਭਾ ਰਹੇ ਹਨ। ਜੋ ਤੁਸੀਂ ਸਾਨੂੰ ਸੁਰੱਖਿਅਤ ਰੱਖਣ ਲਈ ਕਰਦੇ ਹੋ ਤੇ ਜਿਹੜੀਆਂ ਕਦਰਾਂ ਕੀਮਤਾਂ ਨੂੰ ਸਾਡੇ ਪਿਆਰੇ ਰੱਖਦੇ ਹਨ, ਦੀ ਰੱਖਿਆ ਲਈ ਕਰਦੇ ਹੋ, ਹਰ ਚੀਜ਼ ਲਈ ਤੁਹਾਡਾ ਧੰਨਵਾਦ।


