ਖਡੂਰ ਸਾਹਿਬ: ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ’ਚ ਸਭ ਨੂੰ ਪਛਾੜਿਆ

ਹਲਕੇ ’ਚ ਪ੍ਰਚਾਰ ਦਾ ਪਹਿਲਾ ਗੇੜ ਮੁਕੰਮਲ ਅਕਾਲੀ-ਭਾਜਪਾ ਨੇਤਾਵਾਂ ਵੱਲੋਂ ਮਿਲ ਰਿਹੈ ਭਰਵਾਂ ਸਹਿਯੋਗ

ਕਪੂਰਥਲਾ – ਲੋਕ ਸਭਾ ਹਲਕੇ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ਦੇ ਮਾਮਲੇ ਵਿੱਚ ਆਪਣੇ ਸਾਰੇ ਵਿਰੋਧੀ ਉਮੀਦਵਾਰਾਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਨੇ ਹਲਕੇ ਦੇ ਸਾਰੇ ਪਿੰਡਾਂ ਅਤੇ ਕਸਬਿਆਂ ’ਚ ਸੰਪਰਕ ਦਾ ਇੱਕ ਗੇੜ ਮੁਕੰਮਲ ਕਰ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹਲਕੇ ਵਿੱਚ ਅਕਾਲੀ ਅਤੇ ਭਾਜਪਾ ਨੇਤਾਵਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਪਿੰਡਾਂ ਦੇ ਨਾਲ-ਨਾਲ ਪਹਿਲੀ ਵਾਰ ਅਕਾਲੀ ਦਲ ਨੂੰ ਸ਼ਹਿਰੀ ਖੇਤਰ ਵਿੱਚ ਵੀ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਭਰਿਆ ਜਾ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਪਿੰਡਾਂ ਅਤੇ ਮੁਹੱਲਿਆਂ ਵਿੱਚ ਬੀਬੀ ਜਗੀਰ ਕੌਰ ਦੇ ਸਮਰਥਕ ਖੁਦ ਘਰ-ਘਰ ਜਾ ਕੇ ਪ੍ਰਚਾਰ ਕਰ ਰਹੇ ਹਨ। ਬੀਬੀ ਜਗੀਰ ਕੌਰ ਆਪਣੇ ਵੋਟਰਾਂ ਨਾਲ ਮਿਲਣ ਲਈ ਬਹੁਤ ਸਾਦੇ ਢੰਗ ਨਾਲ ਵਿਚਰ ਰਹੇ ਹਨ। ਉਹ ਵੱਡੇ ਲਾਮ ਲਸ਼ਕਰ ਨੂੰ ਨਾਲ ਲੈ ਕੇ ਚੱਲਣ ਦੀ ਥਾਂ ਖੁਦ ਲੋਕਾਂ ਵਿੱਚ ਵਿਚਰ ਰਹੇ ਹਨ। ਲੋਕ ਬੀਬੀ ਜਗੀਰ ਕੌਰ ਦੇ ਭਾਸ਼ਣਾਂ ਨੂੰ ਵੋਟਰਾਂ ਵੱਲੋਂ ਬਹੁਤ ਦਿਲਚਸਪੀ ਨਾਲ ਸੁਣਦੇ ਹਨ। ਬੀਬੀ ਜੀ ਆਪਣੇ ਸਿਆਸੀ ਸੁਭਾਅ ਮੁਤਾਬਿਕ ਵਿਰੋਧੀਆਂ ਖਿਲਾਫ ਕੌੜੇ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ। ਇਸ ਕਾਰਨ ਹੀ ਲੋਕ ਉਨ੍ਹਾਂ ਨੂੰ ਪਸੰਦ ਕਰ ਰਹੇ ਹਨ ਅਤੇ ਉਹ ਖਡੂਰ ਸਾਹਿਬ ਹਲਕੇ ਤੋਂ ਤੇਜ਼ੀ ਨਾਲ ਜਿੱਤ ਵੱਲ ਵਧ ਰਹੇ ਹਨ। ਬੀਬੀ ਜੀ ਦੀ ਸ਼ਖਸੀਅਤ ਦਾ ਲੋਹਾ ਉਨ੍ਹਾਂ ਦੇ ਵਿਰੋਧੀ ਵੀ ਮੰਨ ਰਹੇ ਹਨ। ਵੱਡੀ ਗਿਣਤੀ ਵਿੱਚ ਬੀਬੀਆਂ ਨਿਸ਼ਕਾਮ ਤੌਰ ’ਤੇ ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਅੱਗੇ ਵਧਾ ਰਹੀਆਂ ਹਨ। ਬੀਬੀ ਜਗੀਰ ਕੌਰ ਨੇ ‘ਪੰਜਾਬ ਟਾਇਮਜ਼’ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਹਲਕੇ ’ਚ ਪ੍ਰਚਾਰ ਦਾ ਇੱਕ ਗੇੜ ਮੁਕੰਮਲ ਕਰ ਲਿਆ ਹੈ। ਪਾਰਟੀ ਵੱਲੋਂ ਬੀਬੀ ਜੀ ਦੀ ਚੋਣ ਮੁਹਿੰਮ ਵਿੱਚ ਵਿਸ਼ੇਸ਼ ਦਿਲਚਸਪੀ ਲਈ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਸਰੇ ਪ੍ਰਮੁੱਖ ਆਗੂ ਹਲਕੇ ਵਿੱਚ ਵੋਟਰਾਂ ਨੂੰ ਮੁਖਾਤਿਬ ਹੋਣਗੇ। ਹਲਕੇ ਦੇ ਅਕਾਲੀ-ਭਾਜਪਾ ਵਰਕਰ ਇੱਕਜੁਟਤਾ ਨਾਲ ਪਾਰਟੀ ਦੀ ਜਿੱਤ ਲਈ ਕੰਮ ਕਰ ਰਹੇ ਹਨ। ਖਡੂਰ ਸਾਹਿਬ ਹਲਕਾ ਮੁੱਖ ਤੌਰ ’ਤੇ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਅਕਾਲੀ ਦਲ ਦਾ ਇਸ ਵਾਰ ਮੁੱਖ ਮੁਕਾਬਲਾ ਕਾਂਗਰਸ ਨਾਲ ਹੈ। ਦੂਸਰੀਆਂ ਧਿਰਾਂ ਮੁਕਾਬਲੇ ਤੋਂ ਬਾਹਰ ਹੋ ਚੁੱਕੀਆਂ ਹਨ। ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਇਸ ਹਲਕੇ ਤੋਂ ਜਿੱਤ ਦਾ ਝੰਡਾ ਬੁਲੰਦ ਕਰਨ ਲਈ ਪੂਰਾ ਤਾਣ ਲਾ ਰਿਹਾ ਹੈ।”

VIA PUNJAB