- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਸ਼ੋਗੀ ਕਤਲਕਾਂਡ ਦੇ ਦੋਸ਼ੀਆਂ ਵਿਰੁੱਧ ਸਜ਼ਾ ਦਾ ਅਮਰੀਕਾ ਨੇ ਕੀਤਾ ਸਵਾਗਤ
ਅਮਰੀਕਾ ਨੇ ਕਿਹਾ ਹੈ ਕਿ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੀ ਜਾਂਚ ਵਿਚ ਪਾਰਦਰਸ਼ਿਤਾ ਯਕੀਨੀ ਕਰਨ ਲਈ ਉਹ ਸਾਊਦੀ ਅਰਬ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗਾ ਤਾਂ ਜੋ ਇਸ ਮਾਮਲੇ ਵਿਚ ਸਾਰੇ ਪੱਖਾਂ ਨੂੰ ਨਿਆਂ ਦਿਵਾਇਆ ਜਾ ਸਕੇ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਪੱਤਰਕਾਰਾਂ ਨੂੰ ਇਹ ਗੱਲ ਕਹੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸਾਊਦੀ ਅਰਬ ਦੀ ਇਕ ਅਦਾਲਤ ਨੇ ਵਾਸ਼ਿੰਗਟਨ ਪੋਸਟ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਮਾਮਲੇ ਵਿਚ 5 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਅਤੇ 3 ਹੋਰ ਨੂੰ 24 ਸਾਲ ਦੀ ਸਜ਼ਾ ਸੁਣਾਈ।ਖਸ਼ੋਗੀ ਦੀ ਪਿਛਲੇ ਸਾਲ ਤੁਰਕੀ ਦੀ ਰਾਜਧਾਨੀ ਇਸਤਾਂਬੁਲ ਸਥਿਤ ਸਾਊਦੀ ਦੂਤਾਵਾਸ ਵਿਚ ਹੱਤਿਆ ਕਰ ਦਿੱਤੀ ਗਈ ਸੀ। ਅਮਰੀਕੀ ਅਧਿਕਾਰੀ ਨੇ ਕਿਹਾ,”ਇਸ ਭਿਆਨਕ ਅਪਰਾਧ ਦੇ ਲਈ ਜ਼ਿੰਮੇਵਾਰ ਲੋਕਾਂ ਨੂੰ ਫੜਨ ਲਈ ਅੱਜ ਦਾ ਫੈਸਲਾ ਇਕ ਮਹੱਤਵਪੂਰਨ ਕਦਮ ਹੈ ਅਤੇ ਅਸੀਂ ਅਜਿਹਾ ਕਰਨਾ ਜਾਰੀ ਰੱਖਾਂਗੇ।” ਸਾਊਦੀ ਅਰਬ ਦੇ ਸਰਕਾਰੀ ਟੀਵੀ ਚੈਨਲ ਅਲ ਅਖਬਾਰੀਆ ਨੇ ਦੱਸਿਆ ਕਿ ਇਸ ਮਾਮਲੇ ਵਿਚ 3 ਹੋਰ ਲੋਕਾਂ ਨੂੰ 24-24 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਾਰੇ ਦੋਸ਼ੀ ਇਸ ਫੈਸਲੇ ਦੇ ਵਿਰੁੱਧ ਉੱਪਰੀ ਅਦਾਲਤ ਵਿਚ ਅਪੀਲ ਕਰ ਸਕਦੇ ਹਨ।


