- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਸ਼ੋਗੀ ਮਾਮਲੇ ਦੀ ਤੈਅ ਤਕ ਜਾਵੇਗਾ ਅਮਰੀਕਾ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਸਾਊਦੀ ਅਰਬ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਮੌਤ ਦੀ ਤੈਅ ਤਕ ਜਾਵੇਗਾ। ਉਨ੍ਹਾਂ ਕਿਹਾ ਕਿ ਸਾਊਦੀ ਅਰਬ ਸਰਕਾਰ ਦੇ ਆਲੋਚਕ ਪੱਤਰਕਾਰ ਖਸ਼ੋਗੀ ਦੀ ਮੌਤ ’ਤੇ ਫੈਲੇ ਕੌਮਾਂਤਰੀ ਗੁੱਸੇ ਦਰਮਿਆਨ ਉਹ ਇਸ ਖਾੜੀ ਦੇਸ਼ ਨਾਲ ਵੱਡੇ ਹਥਿਆਰ ਸੌਦੇ ਨੂੰ ਰੱਦ ਨਹੀਂ ਕਰਨਾ ਚਾਹੁਣਗੇ। ਸਾਊਦੀ ਅਰਬ ਨੇ ਸ਼ਨੀਵਾਰ ਕਿਹਾ ਸੀ ਕਿ 2 ਅਕਤੂਬਰ ਨੂੰ ਤੁਰਕੀ ਦੇ ਇਸਤਾਂਬੁਲ ਸਥਿਤ ਉਸ ਦੇ ਵਪਾਰਕ ਬੂਥ ਘਰ ’ਚ ਹੋਏ ‘ਝਗੜੇ’ ਪਿੱਛੋਂ ਖਸ਼ੋਗੀ ਦੀ ਮੌਤ ਹੋ ਗਈ ਸੀ। ਸਾਊਦੀ ਅਰਬ ਨੇ ਐਤਵਾਰ ਰਾਤ ਤਕ ਵੀ ਇਹ ਨਹੀਂ ਦੱਸਿਆ ਸੀ ਕਿ ਉਸ ਦੀ ਲਾਸ਼ ਕਿੱਥੇ ਹੈ। ਟਰੰਪ ਨੇ ਨੇਵਾਦਾ ’ਚ ਕਿਹਾ ਕਿ ਇਹ ਇਕ ਅਜਿਹੀ ਘਟਨਾ ਹੈ ਜਿਸ ਨੂੰ ਅਸੀਂ ਪਸੰਦ ਨਹੀਂ ਕਰਦੇ। ਇਹ ਸਾਡੇ ਲਈ ਬਹੁਤ ਗੰਭੀਰ ਮਾਮਲਾ ਹੈ। ਅਸੀਂ ਡੂੰਘਾਈ ਤਕ ਜਾ ਕੇ ਜਾਂਚ ਕਰਾਂਗੇ।


