- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖ਼ਾਲਸਈ ਖੇਡਾਂ-2022 ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਹੋ-ਜਲਾਲ ਨਾਲ ਸਮਾਪਤ
• ਓਵਰਆਲ ਟਰਾਫੀ ਭਾਈ ਨੰਦ ਲਾਲ ਪਬਲਿਕ ਸਕੂਲ ਨੇ ਜਿੱਤੀ
• ਸਿੱਖਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਦੀ ਪ੍ਰੇਰਨਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਦਿੱਤੀ ਸੀ: ਡਾ. ਚੀਮਾ
ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਤਲਵਿੰਦਰ ਸਿੰਘ ਬੁੱਟਰ)
ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸਕੂਲਾਂ ਦੀਆਂ ਚੱਲ ਰਹੀਆਂ ਤਿੰਨ ਰੋਜ਼ਾ ਖ਼ਾਲਸਈ ਖੇਡਾਂ-2022 ਅੱਜ ਰਵਾਇਤੀ ਜਾਹੋ–ਜਲਾਲ ਦੇ ਨਾਲ ਸਮਾਪਤ ਹੋਈਆਂ। ਇਸ ਤੋਂ ਪਹਿਲਾਂਵੱਖ–ਵੱਖ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘਚੀਮਾ ਨੇ ਇਨਾਮ ਤਕਸੀਮ ਕੀਤੇ। ਵੱਖ–ਵੱਖ ਖੇਡ ਮੁਕਾਬਲਿਆਂ ਦੇ ਨਤੀਜਿਆਂ ਵਿਚ ਓਵਰਆਲ ਟਰਾਫੀ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀਅਨੰਦਪੁਰ ਸਾਹਿਬ ਨੇ ਜਿੱਤੀ।
ਜ਼ਿਕਰਯੋਗ ਹੈ ਕਿ ਖ਼ਾਲਸਈ ਖੇਡਾਂ-2022 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 52 ਸਕੂਲਾਂ ਦੇ ਲਗਪਗ 4 ਹਜ਼ਾਰ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਖੇਡਾਂ ਮਿਤੀ 15 ਨਵੰਬਰ ਨੂੰ ਆਰੰਭ ਹੋਈਆਂ ਸਨ। ਇਨ੍ਹਾਂ ਖੇਡਾਂ ਵਿਚ ਸਾਬਤ–ਸੂਰਤ ਸਿੱਖਵਿਦਿਆਰਥੀਆਂ ਨੇ ਹਿੱਸਾ ਲਿਆ ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿਚ ਪੜ੍ਹਦੇ ਗੈਰ–ਸਿੱਖ ਵਿਦਿਆਰਥੀ ਵੀ ਸ਼ਾਮਲ ਹੋਏ।
ਅੱਜ ਖੇਡਾਂ ਦੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਪੰਥ ਨੂੰ ਸ੍ਰੀ ਗੁਰੂ ਗੋਬਿੰਦਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਹੀ ਹੋਲਾ–ਮਹੱਲਾ ਦੀ ਰੀਤ ਚਲਾ ਕੇ ਸਰੀਰਕ ਕਿਰਿਆਸ਼ੀਲਤਾ ਦੇ ਲਈ ਜੰਗਜੂ ਕਲਾਵਾਂ ਅਤੇਖੇਡਾਂ ਦੀ ਪ੍ਰੇਰਨਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਵਿਚ ਜਿੱਥੇ ਆਪਣੀ ਊਰਜਾ ਨੂੰ ਸਾਕਾਰਾਤਮਕ ਕਾਰਜਾਂਵਿਚ ਲਾਉਣ ਦੀ ਰੁਚੀ ਪ੍ਰਫੁਲਤ ਹੁੰਦੀ ਹੈ, ਉੱਥੇ ਵਿਦਿਆਰਥੀ ਨਸ਼ਿਆਂ ਅਤੇ ਬੁਰੀਆਂ ਅਲਾਮਤਾਂ ਤੋਂ ਵੀ ਬਚੇ ਰਹਿੰਦੇ ਹਨ। ਉਨ੍ਹਾਂ ਖ਼ਾਲਸਈ ਖੇਡਾਂਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਸੰਸਾ ਕਰਦਿਆਂ ਇਸ ਪਰੰਪਰਾ ਨੂੰ ਹੋਰ ਸਰਗਰਮ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਵਿਸ਼ੇਸ਼ ਮਹਿਮਾਨ ਸ਼੍ਰੋਮਣੀ ਕਮੇਟੀ ਦੀ ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਮੁਖੀ ਭਾਈ ਰਜਿੰਦਰ ਸਿੰਘ ਮਹਿਤਾ ਨੇ ਵਿਦਿਆਰਥੀਆਂਨੂੰ ਖੇਡਾਂ ਦੇ ਨਾਲ–ਨਾਲ ਗੁਰਮਤਿ ਸੰਸਕਾਰਾਂ ਅਤੇ ਆਪਣੇ ਵਿਰਸੇ ਵਿਚ ਪ੍ਰਪੱਕ ਹੋਣ ਦੀ ਨਸੀਹਤ ਵੀ ਦਿੱਤੀ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਾਇਮਪੁਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਅਤੇ ਗੁਰਦੁਆਰਾ ਸੇਵਾ–ਸੰਭਾਲ ਦੇ ਕਾਰਜਾਂ ਤੋਂਇਲਾਵਾ ਸਿੱਖਿਆ ਦੇ ਪ੍ਰਸਾਰ ਲਈ ਯਤਨ ਵੀ ਵਡਮੁੱਲੇ ਹਨ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਢ ਨੇ ਵਿਦਿਆਰਥੀਆਂ ਨੂੰ ਮਾੜੀਆਂ ਰੁਚੀਆਂ ਤੋਂ ਬਚਣ ਲਈ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ।
ਖ਼ਾਲਸਈ ਖੇਡਾਂ ਦੇ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਹਾਇਕ ਡਾਇਰੈਕਟਰ (ਸਕੂਲਾਂ) ਡਾ. ਸਤਵੰਤ ਕੌਰ ਨੇਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੀਆਂ ਖ਼ਾਲਸਈ ਖੇਡਾਂ ਇਤਿਹਾਸ ‘ਤੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਸਾਬਤ–ਸੂਰਤ ਸਿੱਖਵਿਦਿਆਰਥੀਆਂ ਦੀ ਸ਼ਮੂਲੀਅਤ ਤੋਂ ਪ੍ਰਭਾਵਿਤ ਹੋ ਕੇ ਸੈਂਕੜੇ ਹੋਰ ਸਿੱਖ ਵਿਦਿਆਰਥੀਆਂ ਨੇ ਵੀ ਕੇਸ ਰੱਖਣ ਦਾ ਪ੍ਰਣ ਕੀਤਾ ਹੈ, ਜੋ ਅਨਜਾਣਪੁਣੇਕਾਰਨ ਕੇਸ ਕਤਲ ਕਰਦੇ ਸਨ। ਉਨ੍ਹਾਂ ਦੱਸਿਆ ਕਿ ਖ਼ਾਲਸਈ ਖੇਡਾਂ ਦਾ ਟੀਚਾ ਨਵੀਂ ਸਿੱਖ ਪਨੀਰੀ ਵਿਚ ਸਰੀਰਕ ਕਿਰਿਆਸ਼ੀਲਤਾ ਦੇ ਨਾਲ–ਨਾਲਆਪਣੇ ਸਿੱਖੀ ਵਿਚ ਪ੍ਰਪੱਕਤਾ ਦੀ ਅਲਖ ਜਗਾਉਣਾ ਹੈ।
ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਅਤੇ ਅਸਫਲ ਰਹੀਆਂ ਟੀਮਾਂ ਨੂੰ ਹੋਰ ਮਿਹਨਤ ਕਰਕੇ ਅਗਲੇਸਾਲ ਖੇਡਾਂ ਵਿਚ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਵੱਖ–ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਜਸਵੀਰਸਿੰਘ, ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਸਤਨਾਮ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਭਗਵੰਤ ਸਿੰਘ ਧੰਗੇੜਾ, ਤਲਵਿੰਦਰ ਸਿੰਘ ਬੁੱਟਰ, ਸੰਦੀਪ ਸਿੰਘ ਕਲੋਤਾ, ਜਥੇਦਾਰ ਮੋਹਨਸਿੰਘ ਢਾਹੇ ਅਤੇ ਸੁਰਿੰਦਰ ਸਿੰਘ ਮਟੋਰ ਆਦਿ ਵੀ ਹਾਜ਼ਰ ਸਨ।


