- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖ਼ਾਲਸਾ ਵੱਲੋਂ ਰਾਜਨੀਤੀ ਵਿਚ ਆਉਣ ਦਾ ਐਲਾਨ
ਵਾਸ਼ਿੰਗਟਨ – ਹਾਲ ਹੀ ਵਿਚ ਵੱਕਾਰੀ ਰੋਜ਼ਾ ਪਾਰਕਸ ਟਰੇਲਬਲੇਜ਼ਰ ਪੁਰਸਕਾਰ ਹਾਸਲ ਕਰਨ ਤੋਂ ਕੁਝ ਹਫ਼ਤਿਆਂ ਬਾਅਦ ਭਾਰਤੀ-ਅਮਰੀਕੀ ਸਿੱਖ ਗੁਰਿੰਦਰ ਸਿੰਘ ਖ਼ਾਲਸਾ ਨੇ ਰਾਜਨੀਤੀ ਵਿਚ ਆਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਿਟੀ ਕੌਂਸਲ ਆਫ਼ ਫਿਸ਼ਰਜ਼ ਦੀ ਚੋਣ ਲਈ ਆਪਣੀ ਯੋਜਨਾ ਦਾ ਐਲਾਨ ਕਰਨ ਤੋਂ ਬਾਅਦ ਬੁੱਧਵਾਰ ਨੁ ਇੰਡੀਆਨਾਪੋਲਿਸ ਵਿਚ ਆਪਣੇ ਸਮਰਥਕਾਂ ਨੂੰ ਕਿਹਾ,‘ਆਪਣੇ ਸਮਾਜ ਦੇ ਲੋਕਾਂ ਲਈ ਕੁਝ ਕਰਨ ਦੀ ਇੱਛਾ ਅਤੇ ਜਨਤਕ ਨੀਤੀ ਵਿਚ ਰੁਚੀ ਕਰਕੇ ਮੈਂ ਰਾਜਨੀਤੀ ਵਿਚ ਆਉਣ ਦਾ ਫ਼ੈਸਲਾ ਲਿਆ ਹੈ।’ ਇੱਕ ਤੋਂ ਵੱਧ ਦਹਾਕੇ ਤੋਂ ਇੰਡੀਆਨਾ ਵਿਚ ਫਿਸ਼ਰਜ਼ ਸਮਾਜ ਦੇ ਵਸਨੀਕ ਖ਼ਾਲਸਾ ਮੰਨੇ-ਪ੍ਰਮੰਨੇ ਕਾਰੋਬਾਰੀ ਆਗੂ, ਉੱਦਮੀ ਅਤੇ ਪਰਉਪਕਾਰੀ ਵਿਅਕਤੀ ਹਨ ਜਿਨ੍ਹਾਂ ਰਾਜ ਤੇ ਦੇਸ਼ ਵਿਚ ਲੋਕ ਸੇਵਾਵਾਂ ਦੇ ਆਗੂਆਂ ਤੇ ਸੰਸਥਾਵਾਂ ਨਾਲ ਕੰਮ ਕੀਤਾ ਹੈ। ,‘ਮੈਂ ਲੋਕ ਸੇਵਾ ਰਾਹੀਂ ਸਮਾਜ ਨੂੰ ਕੁਝ ਵਾਪਸ ਕਰਨਾ ਚਾਹੁੰਦਾ ਹਾਂ।’ ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਗੁਰਿੰਦਰ ਸਿੰਘ ਖ਼ਾਲਸਾ ਨੂੰ ਮਈ 2007 ਵਿਚ ਵਿਖਾਏ ਗਏ ਉਨ੍ਹਾਂ ਦੇ ਸਾਹਸ ਲਈ ਵੱਕਾਰੀ ਰੋਜ਼ ਪਾਰਕਸ ਟਰੇਲਬਲੇਜ਼ਰ ਪੁਰਸਕਾਰ ਲਈ ਚੁਣਿਆ ਗਿਆ ਸੀ।


