- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖ਼ਾਲਿਸਤਾਨ ਦੀ ਲਹਿਰ ਮੁੜ ਉਭਰਨ ਨਹੀਂ ਦਿਆਂਗੇ : ਰਾਜਨਾਥ
ਲਖਨਊ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਖ਼ਾਲਿਸਤਾਨ ਦੀ ਲਹਿਰ ਮੁੜ ਉਭਰਨ ਨਹੀਂ ਦਿੱਤੀ ਜਾਵੇਗੀ। ਹਾਲ ਹੀ ਵਿੱਚ ਲੰਡਨ ਵਿੱਚ ਹੋਈ ‘ਰੈਫਰੰਡਮ 2020 ਰੈਲੀ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਯੂਕੇ ਵਿੱਚ 10 ਲੱਖ ਤੋਂ ਵੱਧ ਸਿੱਖ ਵਸਦੇ ਹਨ ਜਦਕਿ ਰੈਲੀ ਵਿੱਚ 1500 ਤੋਂ 2000 ਲੋਕ ਹੀ ਸ਼ਾਮਲ ਹੋਏ ਸਨ ਜਦਕਿ ਭਾਰਤ ਤੋਂ ਕਿਸੇ ਵੀ ਸਿੱਖ ਨੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹਿੱਸਾ ਨਹੀਂ ਲਿਆ ਸੀ। ਇਸ ਤੋਂ ਇਲਾਵਾ ਇਸ ਰੈਲੀ ਵਿੱਚ ਪਾਕਿਸਤਾਨ ਦੀ ਆਈਐਸਆਈ ਦਾ ਹੱਥ ਵੀ ਜ਼ਾਹਿਰ ਹੋ ਗਿਆ। ਉਨ੍ਹਾਂ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਦੀਆਂ ਹਾਲ ਹੀ ਵਿੱਚ ਹੋਈਆਂ ਗ੍ਰਿਫ਼ਤਾਰੀਆਂ ਦੇ ਮੱਦੇਨਜ਼ਰ ਭਰੋਸਾ ਦਿਵਾਇਆ ਕਿ ਜਮਹੂਰੀ ਅਧਿਕਾਰਾਂ ਨੂੰ ਆਂਚ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰੈਸ਼ਰ ਕੁੱਕਰ ਦੀ ਸੀਟੀ ਬੰਦ ਕਰਨ ਦੀ ਕੋੋਸ਼ਿਸ਼ ਨਹੀ ਕੀਤੀ ਜਾਵੇਗੀ। ਉਨ੍ਹਾਂ ਇੱਥੇ ਇਕ ਸਮਾਗਮ ਵਿੱਚ ਆਖਿਆ ‘‘ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਪ੍ਰੈਸ਼ਰ ਕੁੱਕਰ ਦੀ ਭਾਫ਼ ਬੰਦ ਕਰਨ ਦੀ ਕੋਈ ਕੋਸ਼ਿਸ਼ ਨਹੀਂ ਹੋਵੇਗੀ। ਲੋਕਤੰਤਰ ਵਿੱਚ ਸਾਰਿਆਂ ਨੂੰ ਬੋਲਣ ਤੇ ਕੁਝ ਵੀ ਬੋਲਣ ਦੀ ਆਜ਼ਾਦੀ ਹੈ ਪਰ ਦੇਸ਼ ਨੂੰ ਅਸਥਿਰ ਕਰਨ ਜਾਂ ਹਿੰਸਾ ਫੈਲਾਉਣ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ।’’ ਉਹ ਸੁਪਰੀਮ ਕੋਰਟ ਵੱਲੋਂ ਕੀਤੀ ਇਸ ਟਿੱਪਣੀ ਬਾਰੇ ਪ੍ਰਤੀਕਿਰਿਆ ਦੇ ਰਹੇ ਸਨ ਕਿ ‘ਵਿਰੋਧ ਲੋਕਤੰਤਰ ਦਾ ਸੇਫਟੀ ਵਾਲਵ ਹੈ। ਜੇ ਤੁਸੀਂ ਸੇਫਟੀ ਵਾਲਵ ਬੰਦ ਕਰਨ ਦੀ ਕੋਸ਼ਿਸ਼ ਕਰੋਗੇ ਤਾਂ ਪ੍ਰੈਸ਼ਰ ਕੁੱਕਰ ਫਟ ਜਾਵੇਗਾ।’ ਇਕ ਸਮਾਗਮ ਵਿੱਚ ਹਿੱਸਾ ਲੈਂਦਿਆਂ ਗ੍ਰਹਿ ਮੰਤਰੀ ਨੇ ਕਿਹਾ ‘‘ ਸਾਡੀ ਸਰਕਾਰ ਜਮਹੂਰੀ ਕਦਰਾਂ ਕੀਮਤਾਂ ਪ੍ਰਤੀ ਵਚਨਬੱਧ ਹੈ। ਫੜੇ ਗਏ ਵਿਅਕਤੀਆਂ ਦਾ ਰਿਕਾਰਡ ਦੇਖੋ। 2012 ਵਿੱਚ ਵੀ ਇਨ੍ਹਾਂ ’ਚੋਂ ਕਈ ਜਣੇ ਫੜੇ ਗਏ ਸਨ ਤੇ ਉਸ ਵੇਲੇ ਵੀ ਇਹੋ ਜਿਹੇ ਹੀ ਦੋਸ਼ ਲੱਗੇ ਸਨ। ਆਪਣੀ ਕਿਸੇ ਵਿਚਾਰਧਾਰਾ ਦੀ ਆੜ ਹੇਠ ਕਿਸੇ ਵੀ ਸਰਕਾਰ ਨੂੰ ਅਸਥਿਰ ਕਰਨ ਦੀ ਕੋਈ ਵੀ ਕੋਸ਼ਿਸ਼, ਹਿੰਸਾ ਫੈਲਾਉਣੀ ਜਾਂ ਦੇਸ਼ ਨੂੰ ਤੋੜਨ ਦੀ ਸਾਜ਼ਿਸ਼ ਕਰਨੀ ਅਜਿਹਾ ਅਪਰਾਧ ਹੈ ਜਿਸ ਤੋਂ ਵੱਡਾ ਅਪਰਾਧ ਹੋਰ ਕੋਈ ਨਹੀਂ ਹੋ ਸਕਦਾ।’’ ਉਨ੍ਹਾਂ ਕਿਹਾ ਕਿ ਸਰਕਾਰ ਨਕਸਲਵਾਦ ਦੀ ਰੋਕਥਾਮ ਵਿੱਚ ਸਫ਼ਲ ਹੋ ਰਹੀ ਹੈ ਤੇ ਇਨ੍ਹਾਂ ਦੇ ਪ੍ਰਭਾਵ ਹੇਠਲੇ ਜ਼ਿਲਿਆਂ ਦੀ ਸੰਖਿਆ ਘਟ ਰਹੀ ਹੈ। ਉਨ੍ਹਾਂ ਕਿਹਾ ‘‘ ਹੁਣ ਨਕਸਲੀ ਵੱਖ ਵੱਖ ਤਰ੍ਹਾਂ ਦੇ ਹਥਕੰਡੇ ਅਪਣਾ ਰਹੇ ਹਨ।


