- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖ਼ਾਲਿਸਤਾਨ ਨੂੰ ਸਮਰਥਨ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ-ਰਵਨੀਤ ਸਿੰਘ ਬਿੱਟੂ
ਕਿਹਾ! ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਨਾਲ ਪਾਰਟੀ ਦਾ ਅਸਲੀ ਚਿਹਰਾ ਸਾਹਮਣੇ ਆਇਆ
ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਸ਼ਹੀਦ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੇ ਸਮਰਥਨ ਦੀ ਕਰੜੀ ਨਿਖੇਧੀ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨਾਂ ਕਿਹਾ ਕਿ ਅਕਾਲੀਆਂ ਨੇ ਕਾਤਲਾਂ ਦਾ ਸਾਥ ਦੇ ਕੇ ਅਮਨ ਦੇ ਹਾਮੀ ਪੰਜਾਬੀਆਂ ਪ੍ਰਤੀ ਆਪਣੀ ਅਸਲੀ ਮਾਨਸਿਕਤਾ ਦਾ ਪ੍ਰਗਟਾਵਾ ਕਰ ਦਿੱਤਾ ਹੈ। ਖ਼ਾਲਿਸਤਾਨ ਨੂੰ ਸਮਰਥਨ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ।ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦੇ ਘਰ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਬਲਵੰਤ ਸਿੰਘ ਰਾਜੋਆਣਾ ਨੂੰ ਹਰ ਤਰਾਂ ਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਅਕਾਲੀਆਂ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸ੍ਰ. ਬਿੱਟੂ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਦੌਰਾਨ ਹਜ਼ਾਰਾਂ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਅਕਾਲੀਆਂ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਵਿੱਚ ਖੜੇ ਹੋਣ ‘ਤੇ ਸ੍ਰ. ਬਿੱਟੂ ਨੇ ਸਖ਼ਤ ਇਤਰਾਜ਼ ਜਤਾਇਆ।ਸ੍ਰ. ਬਿੱਟੂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਨੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਦਿਆਂ ਅਤੇ ਸੂਬੇ ਵਿੱਚ ਅਮਨ ਅਤੇ ਭਾਈਚਾਰਕ ਏਕਤਾ ਨੂੰ ਬਣਾਈ ਰੱਖਣ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਨਾਂ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਉਹਨਾਂ ਦਾ ਉਨਾਂ ਲੋਕਾਂ ਦੇ ਪਰਿਵਾਰਾਂ ਬਾਰੇ ਕੀ ਕਹਿਣਾ ਹੈ, ਜੋ ਕਿ ਬੇਅੰਤ ਸਿੰਘ ਦੇ ਨਾਲ ਮਾਰੇ ਗਏ ਸਨ? ਰਾਜੋਆਣਾ ਦੇ ਸਮਰਥਨ ਵਿੱਚ ਆਉਣ ਨਾਲ ਸਪੱਸ਼ਟ ਹੋ ਗਿਆ ਹੈ ਕਿ ਅਕਾਲੀਆਂ ਨੂੰ ਅਜਿਹੇ ਪਰਿਵਾਰਾਂ ਨਾਲ ਕੋਈ ਵੀ ਵਾਸਤਾ ਨਹੀਂ ਹੈ।


