- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਾਤਾਧਾਰਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ – ਪੀਐੱਮਸੀ ਬੈਂਕ ਦੇ ਕਰੀਬ 15 ਲੱਖ ਖਾਤਾਧਾਰਕਾਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਲਈ ਸੁਝਾਵਾਂ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਅੱਜ ਸਹਿਮਤ ਹੋ ਗਈ ਹੈ। ਪੀਐੱਮਸੀ ਵਿੱਚ 4355 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਵਲੋਂ ਇਸ ਬੈਂਕ ਉੱਪਰ ਪਾਬੰਦੀਆਂ ਲਾ ਦਿੱਤੀਆਂ ਹਨ। ਇਸ ਤਹਿਤ ਬੈਂਕ ਵਿਚੋਂ ਛੇ ਮਹੀਨਿਆਂ ਦੇ ਸਮੇਂ ਦੌਰਾਨ 40 ਹਜ਼ਾਰ ਰੁਪਏ ਤੱਕ ਪੈਸੇ ਕਢਵਾਏ ਜਾਣ ਦੀ ਸੀਮਾ ਨਿਰਧਾਰਿਤ ਕੀਤੀ ਗਈ ਹੈ, ਜਿਸ ਕਾਰਨ ਖਾਤਾਧਾਰਕਾਂ ਵਿੱਚ ਰੋਹ ਅਤੇ ਨਿਰਾਸ਼ਾ ਹੈ। ਜਸਟਿਸ ਐੱਨ.ਵੀ. ਰਮਨ, ਜਸਟਿਸ ਆਰ. ਸੁਭਾਸ਼ ਰੈਡੀ ਅਤੇ ਜਸਟਿਸ ਬੀ.ਆਰ. ਗੱਵਈ ਦੇ ਬੈਂਚ ਨੇ ਕਿਹਾ ਕਿ ਇਸ ਪਟੀਸ਼ਨ ਨੂੰ ਸੂਚੀਬੱਧ ਕਰਨ ’ਤੇ ਵਿਚਾਰ ਕੀਤਾ ਜਾਵੇਗਾ। ਦਿੱਲੀ ਵਾਸੀ ਬੇਜੋਨ ਕੁਮਾਰ ਮਿਸ਼ਰਾ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ।


