- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੁਰਾਕ ਤੇ ਦਵਾਈ ਪ੍ਰਸ਼ਾਸਨ ਵਿਭਾਗ ਵਿਚ 350 ਆਸਾਮੀਆਂ ਨੂੰ ਜਲਦੀ ਸਿਰਜਿਤ ਕੀਤਾ ਜਾਵੇਗਾ – ਸਿਹਤ ਮੰਤਰੀ
ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਖੁਰਾਕ ਤੇ ਦਵਾਈ ਪ੍ਰਸ਼ਾਸਨ ਵਿਭਾਗ ਵਿਚ 350 ਆਸਾਮੀਆਂ ਨੂੰ ਸਿਰਜਿਤ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿਚ ਖੁਰਾਕ ਪਦਾਰਥ ਦੀ ਸਹੀ ਜਾਂਚ ਲਈ ਮਜਬੂਤ ਤੰਤਰ ਤਿਆਰ ਹੋ ਸਕੇਗਾ| ਸ੍ਰੀ ਵਿਜ ਨੇ ਦਸਿਆ ਕਿ ਹਰਿਆਣਾ ਵਿਚ 2011 ਵਿਚ ਖੁਰਾਕ ਸੁਰੱਖਿਆ ਐਕਟ ਲਾਗੂ ਹੋ ਜਾਣ ਤੋਂ ਬਾਅਦ ਵੀ ਰਾਜ ਵਿਚ ਸਿਰਫ 10 ਖੁਰਾਕ ਸੁਰੱਖਿਆ ਅਧਿਕਾਰੀ ਕੰਮ ਕਰਦੇ ਸਨ, ਜਿਸ ਨਾਲ ਪੂਰੇ ਸੂਬੇ ਸਹੀ ਢੰਗ ਨਾਲ ਜਾਂਚ ਵਿਚ ਮੁਸ਼ਕਲ ਆ ਰਹੀ ਸੀ| ਪਰ ਸਾਡੀ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੋਰ ਆਸਾਮੀਆਂ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਸੀ| ਇਸ ਦੇ ਆਧਾਰ ‘ਤੇ ਵਿੱਤ ਵਿਭਾਗ ਵੱਲੋਂ ਹੁਣ ਇੰਨਾਂ ਆਸਾਮੀਆਂ ਨੂੰ ਪ੍ਰਵਾਨਗੀ ਪ੍ਰਦਾਨ ਕਰ ਦਿੱਤੀ ਹੈ, ਜਿੰਨਾਂ ਦੀ ਛੇਤੀ ਭਰਤੀ ਕੀਤੀ ਜਾਵੇਗੀ| ਸਿਹਤ ਮੰਤਰੀ ਨੇ ਕਿਹਾ ਕਿ ਪੰਚਕੂਲਾ ਵਿਚ ਅੱਜ ਇਕ ਹੁੱਕਾ ਬਾਰ ‘ਤੇ ਛਾਪਾਮਾਰੀ ਕੀਤੀ ਗਈ, ਜਿਸ ਤੋਂ ਨਿਕੋਟਿਨ ਪਾਇਆ ਗਿਆ| ਇਸ ‘ਤੇ ਸਖਤ ਕਾਰਵਾਈ ਕਰਦੇ ਹੋਏ ਵਿਭਾਗ ਨੇ ਉਸ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ| ਉਨਾਂ ਕਿਹਾ ਕਿ ਸੂਬੇ ਵਿਚ ਹੁੱਕਾ ਬਾਰ ਚਲਾਉਣ ਦੀ ਇਜਾਜਤ ਨਹੀਂ ਹੈ, ਫਿਰ ਜੇਕਰ ਕੋਈ ਹੁੱਕਾ ਬਾਰ ਕਿਧਰੇ ਪਾਇਆ ਜਾਂਦਾ ਹੈ ਤਾਂ ਸਖ਼ਤ ਕਾਰਵਾਈ ਹੋਵੇਗੀ|


