- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਖ਼ਪਤਕਾਰ ਸੁਰੱਖਿਆ ਐਕਟ 2019 ਬਾਰੇ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਆਰੰਭਣ ਦਾ ਤਹੱਈਆ
ਖ਼ਪਤਕਾਰਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ : ਭਾਰਤ ਭੂਸ਼ਣ ਆਸ਼ੂ
ਚੰਡੀਗੜ੍ਹ – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਨੇ ਖ਼ਪਤਕਾਰ ਸੁਰੱਖਿਆ ਐਕਟ 2019 ਬਾਰੇ ਸੂਬੇ ਵਿੱਚ ਵਿਸ਼ਾਲ ਜਾਗਰੂਕਤਾ ਮੁਹਿੰਮ ਆਰੰਭਣ ਦਾ ਤਹੱਈਆ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਦੇਸ਼ ਦੀ ਸਭ ਤੋਂ ਵੱਡੀ ਜਾਗਰੂਕਤਾ ਮੁਹਿੰਮ ਸਾਬਿਤ ਹੋਵੇਗੀ। ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੱਡੀ ਪੱਧਰ ‘ਤੇ ਖ਼ਪਤਕਾਰਾਂ ਨੂੰ ਪਿੰਡ ਪੱਧਰ ਤੱਕ ਜਾਗਰੂਕ ਕਰਨ ਦਾ ਟੀਚਾ ਹੈ। ਇਹ ਮੁਹਿੰਮ ਜਲਦ ਹੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਅੱਜ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਸ਼ਟਰੀ ਖ਼ਪਤਕਾਰ ਦਿਵਸ ਸੰਬੰਧੀ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਵਿੱਚ ਸ੍ਰੀ ਆਸ਼ੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਏ. ਪੀ. ਸਿਨਹਾ, ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਨ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸਮਾਜ ਉਦੋਂ ਹੀ ਮਜ਼ਬੂਤ ਹੋ ਸਕਦਾ ਹੈ ਜਦੋਂ ਖ਼ਪਤਕਾਰ ਦੇ ਹੱਕ ਸੁਰੱਖਿਅਤ ਅਤੇ ਮਜ਼ਬੂਤ ਹੋਣਗੇ। ਨਵਾਂ ਖਪਤਕਾਰ ਸੁਰੱਖਿਆ ਐਕਟ 2019 ਖਪਤਕਾਰਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਵਾਲਾ ਹੈ, ਜਿਸ ਨੂੰ ਸੂਬੇ ਵਿੱਚ ਪੂਰਨ ਤੌਰ ‘ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਐਕਟ ਖਪਤਕਾਰਾਂ ਦੇ ਕਈ ਤਰਾਂ ਦੇ ਸੋਸ਼ਣਾਂ ਜਿਵੇਂ ਕਿ ਮਾੜੀ ਗੁਣਵੱਤਾ ਵਾਲੀਆਂ ਵਸਤਾਂ, ਮਾੜੀਆਂ ਸੇਵਾਵਾਂ ਅਤੇ ਗਲਤ ਵਪਾਰਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਫ਼ਲ ਰਹੇਗਾ। ਉਨਾਂ ਜ਼ੋਰ ਦਿੱਤਾ ਕਿ ਅੱਜ ਲੋੜ ਹੈ ਕਿ ਖ਼ਪਤਕਾਰਾਂ ਨੂੰ ਇਸ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨਾਂ ਦਾ ਅਸਲ ਤਰੀਕੇ ਨਾਲ ਸ਼ਸ਼ਕਤੀਕਰਨ ਕੀਤਾ ਜਾ ਸਕੇ।


