- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਡ ਅਥਾਰਟੀ ਨੇ ਦੀਪਾ ਨੂੰ ਦੋ ਵਿਸ਼ਵ ਕੱਪ ਖੇਡਣ ਦੀ ਦਿੱਤੀ ਮਨਜ਼ੂਰੀ
ਨਵੀਂ ਦਿੱਲੀ – ਭਾਰਤੀ ਖੇਡ ਅਥਾਰਟੀ (ਸਾਈ) ਨੇ ਅੱਜ ਦੀਪਾ ਕਰਮਾਕਰ ਨੂੰ ਬਾਕੂ ਅਤੇ ਦੋਹਾ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ, ਪਰ ਜਿਮਨਾਸਟਿਕ ਸੰਘ ਨੇ ਪੁਰਸ਼ ਵਰਗ ਵਿੱਚ ਟਰਾਇਲਜ਼ ਕਰਵਾਉਣ ਲਈ ਕਿਹਾ ਹੈ। ਭਾਰਤੀ ਜਿਮਨਾਸਟਿਕ ਸੰਘ (ਜੀਐਫਆਈ) ਨੂੰ ਭੇਜੇ ਗਏ ਪੱਤਰ ਵਿੱਚ ਸਾਈ ਨੇ ਦੀਪਾ ਅਤੇ ਉਸ ਦੇ ਨਿੱਜੀ ਕੋਚ ਬਿਸ਼ਵੇਸ਼ਵਰ ਨੰਦੀ ਦੀ ਬਾਕੂ ਅਤੇ ਦੋਹਾ ਵਿੱਚ ਐਫਆਈਜੀ ਵਿਸ਼ਵ ਕੱਪ ਵਿੱਚ ਹਿੱਸੇਦਾਰੀ ਨੂੰ ਪ੍ਰਵਾਨਗੀ ਦਿੱਤੀ ਹੈ। ਜੀਐਫਆਈ ਨੇ ਦੀਪਾ ਦਾ 14 ਤੋਂ 17 ਮਾਰਚ ਅਤੇ ਉਸ ਮਗਰੋਂ 20 ਤੋਂ 23 ਮਾਰਚ ਦੌਰਾਨ ਕ੍ਰਮਵਾਰ ਅਜ਼ਰਬੇਜਾਨ ਅਤੇ ਕਤਰ ਵਿੱਚ ਹੋਣ ਵਾਲੇ ਵਿਸ਼ਵ ਕੱਪ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਪਰ ਟੂਰਨਾਮੈਂਟ ਵਿੱਚ ਦੋ ਹਫ਼ਤੇ ਤੋਂ ਵੀ ਘੱਟ ਸਮਾਂ ਰਹਿਣ ਦੇ ਬਾਵਜੂਦ ਮਨਜ਼ੂਰੀ ਨਹੀਂ ਮਿਲ ਸਕੀ ਸੀ।


