- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਡ ਮੰਤਰੀ ਰਾਣਾ ਸੋਢੀ ਨੇ ਅਰਪਿੰਦਰ ਸਿੰਘ ਨੂੰ ਇਤਿਹਾਸਕ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ
ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਵਿੱਚ ਤਮਗਾ ਜਿੱਤਣ ਵਾਲਾ ਅਰਪਿੰਦਰ ਸਿੰਘ ਬਣਿਆ ਪਹਿਲਾ ਭਾਰਤੀ ਅਥਲੀਟ
ਚੰਡੀਗੜ੍ਹ – ਚੈਕ ਗਣਰਾਜ ਦੇ ਸ਼ਹਿਰ ਓਸਤਰਾਵਾ ਵਿਖੇ ਚੱਲ ਰਹੇ ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਦੇ ਤੀਹਰੀ ਛਾਲ ਈਵੈਂਟ ‘ਚ ਕਾਂਸੀ ਦੇ ਤਮਗਾ ਜਿੱਤਣ ਵਾਲੇ ਅਥਲੀਟ ਅਰਪਿੰਦਰ ਸਿੰਘ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਬਾਰਕਬਾਦ ਦਿੱਤੀ ਹੈ। ਅਰਪਿੰਦਰ ਸਿੰਘ ਪਹਿਲਾ ਭਾਰਤੀ ਅਥਲੀਟ ਬਣ ਗਿਆ ਹੈ ਜਿਸ ਨੇ ਇੰਟਰਨੈਸ਼ਨਲ ਐਸੋਸੀਏਸ਼ਨ ਆਫ ਅਥਲੈਟਿਕਸ ਫੈਡਰੇਸ਼ਨ (ਆਈ.ਏ.ਏ.ਐਫ.) ਕਾਂਟੀਨੈਂਟਲ ਕੱਪ ਦੇ ਇਤਿਹਾਸ ਵਿੱਚ ਕਿਸੇ ਵੀ ਈਵੈਂਟ ਵਿੱਚ ਕੋਈ ਤਮਗਾ ਜਿੱਤਿਆ ਹੋਵੇ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਅਰਪਿੰਦਰ ਸਿੰਘ ਦੀ ਇਹ ਇਤਿਹਾਸਕ ਪ੍ਰਾਪਤੀ ਹੈ ਜੋ ਹੁਣ ਤੱਕ ਕੋਈ ਵੀ ਭਾਰਤੀ ਅਥਲੀਟ ਹਾਸਲ ਨਹੀਂ ਕਰ ਸਕਿਆ। ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਵਿੱਚ ਏਸ਼ੀਆ ਪੈਸੇਫਿਕ ਟੀਮ ਵੱਲੋਂ ਨੁਮਾਇੰਦਗੀ ਕਰ ਰਹੇ ਅਰਪਿੰਦਰ ਸਿੰਘ ਨੇ ਤੀਹਰੀ ਛਾਲ ਈਵੈਂਟ ਵਿੱਚ 16.59 ਮੀਟਰ ਛਾਲ ਲਗਾ ਕੇ ਕਾਂਸੀ ਦਾ ਤਮਗਾ ਜਿੱਤਿਆ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿੱਚ ਜਿੱਤਿਆ ਤਮਗਾ ਓਲੰਪਿਕ ਖੇਡਾਂ ਜਾਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਤਮਗੇ ਤੋਂ ਘੱਟ ਨਹੀਂ ਹੈ ਕਿਉਂਕਿ ਇਸ ਕੱਪ ਵਿੱਚ ਸਾਰੇ ਮਹਾਂਦੀਪਾਂ ਤੋਂ ਚੋਟੀ ਦੇ ਅਥਲੀਟ ਹਿੱਸਾ ਲੈ ਰਹੇ ਹਨ। ਖੇਡ ਮੰਤਰੀ ਨੇ ਕਿਹਾ ਕਿ ਅਰਪਿੰਦਰ ਸਿੰਘ ਨੇ ਬੀਤੇ ਦਿਨੀਂ ਜਕਾਰਤਾ ਵਿਖੇ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਸੀ ਅਤੇ ਹੁਣ ਦੁਬਾਰਾ ਫੇਰ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ। ਖੇਡ ਮੰਤਰੀ ਨੇ ਅਰਪਿੰਦਰ ਦੇ ਨਾਲ ਉਸ ਦੇ ਮਾਪਿਆਂ ਅਤੇ ਕੋਚ ਸ੍ਰੀ ਸੁਖਦੇਵ ਸਿੰਘ ਪੰਨੂੰ ਨੂੰ ਵੀ ਮੁਬਾਰਦਬਾਦ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਸਿਰ ਬੰਨ੍ਹਿਆ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਹਰਸ਼ਾ ਛੀਨਾ ਦੇ ਅਰਪਿੰਦਰ ਸਿੰਘ ਨੇ 2014 ਵਿੱਚ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ।


