- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਤਰੀ ਪਾਸਪੋਰਟ ਦਫਤਰ ਵਿੱਚ ਸੇਵਾਵਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਜਵਾਬਦੇਹ ਮਾਹੌਲ ਸਿਰਜਿਆ ਜਾਵੇ : ਡੀ.ਸੀ. ਜਲੰਧਰ
ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਸ ਜਤਾਈ ਕਿ ਜ਼ਿਲ੍ਹੇ ਵਿੱਚ ਨਵੇਂ ਖੇਤਰੀ ਪਾਸਪੋਰਟ ਅਫਸਰ ਵੱਲੋਂ ਅਹੁਦਾ ਸੰਭਾਲਣ ਉਪਰੰਤ ਬਿਨੈਕਾਰ ਨੂੰ ਪਾਸਪੋਰਟ ਨਾਲ ਸੰਬੰਧਿਤ ਸੇਵਾਵਾਂ ਹੋਰ ਬਿਹਤਰੀਨ ਤੇ ਲੋਕ ਪੱਖੀ ਢੰਗ ਨਾਲ ਮੁਹਈਆ ਕਰਵਾਉਣ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਇਆ ਜਾਵੇਗਾ.ਨਵੇਂ ਖੇਤਰੀ ਪਾਸਪੋਰਟ ਅਫਸਰ ਸ਼੍ਰੀ ਰਾਜ ਕੁਮਾਰ ਬਾਲੀ ਵਲੋਂ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੁਲਾਕਾਤ ਕੀਤੀ ਗਈ.ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ਦੀ ਭੂਮਿਕਾ ਬਹੁਤ ਏਹਮ ਹੈ ਕਿਓਂ ਜੋ ਇਹ ਖੇਤਰ ਪ੍ਰਵਾਸੀ ਭਾਰਤੀਆਂ ਦਾ ਗੜ ਹੈ.ਉਹਨਾਂ ਕਿਹਾ ਕਿ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ਜਿਨ੍ਹਾਂ ਜਿਲਿਆਂ ਨੂੰ ਸੇਵਾਵਾਂ ਪ੍ਰਦਾਨ ਕਰਦਾ ਹੈ ਉਹਨਾਂ ਵਿੱਚ ਬਹੁ ਗਿਣਤੀ ਲੋਕ ਵਿਦੇਸ਼ਾਂ ਵਿੱਚ ਵਸੇ ਹਨ.ਉਹਨਾਂ ਆਸ ਜਤਾਈ ਕਿ ਨਵ ਨਿਯੁਕਤ ਅਧਿਕਾਰੀ ਵਲੋਂ ਖੇਤਰੀ ਪਾਸਪੋਰਟ ਦਫਤਰ ਵਿਖੇ ਬਿਨੈਕਾਰ ਨੂੰ ਹੋਰ ਵਧੀਆ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫਤਰ ਦਾ ਪ੍ਰਸ਼ਾਸਨ ਹੋਰ ਜਵਾਬਦੇਹ ਅਤੇ ਲੋਕਪੱਖੀ ਬਣਾਇਆ ਜਾਵੇਗਾ.ਉਹਨਾਂ ਸ਼੍ਰੀ ਬਾਲੀ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਪਾਸਪੋਰਟ ਦਫਤਰ ਅਤੇ ਸਬੰਧਿਤ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਕਿਸੇ ਵੀ ਤਰਾਂ ਦੀਆਂ ਸੇਵਾਵਾਂ ਲੈਣ ਲਈ ਆਉਣ ਵਾਲੇ ਲੋਕਾਂ ਅਤੇ ਵਿਸ਼ੇਸ਼ ਕਰਕੇ ਬਜ਼ੁਰਗਾਂ ਅਤੇ ਔਰਤਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ.ਉਹਨਾਂ ਕਿਹਾ ਕੇ ਜ਼ਿਲਾ ਪ੍ਰਸ਼ਾਸਨ ਵਲੋਂ ਖੇਤਰੀ ਪਾਸਪੋਰਟ ਦਫਤਰ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ਨਵ ਨਿਯੁਕਤ ਖੇਤਰੀ ਪਾਸਪੋਰਟ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਗੱਲ ਦਾ ਭਰੋਸਾ ਦੁਆਇਆ ਕਿ ਉਹਨਾਂ ਵਲੋਂ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ.ਉਹਨਾਂ ਦੱਸਿਆ ਕਿ ਖੇਤਰੀ ਪਾਸਪੋਰਟ ਦਫਤਰ ਵਲੋਂ ਜਲੰਧਰ,ਹੋਸ਼ਿਆਰਪੁਰ,ਸ਼ਹੀਦ ਭਗਤ ਸਿੰਘ ਨਗਰ,ਕਪੂਰਥਲਾ, ਪਠਾਨਕੋਟ, ਗੁਰਦਾਸਪੁਰਅਤੇ ਮੋਗਾ ਜ਼ਿਲਿਆਂ ਦੇ ਨਾਲ ਨਾਲ ਪੁਲਿਸ ਜ਼ਿਲਾ ਬਟਾਲਾ ਦੇ ਬਿਨੈਕਾਰਾਂ ਨੂੰ ਪਾਸਪੋਰਟ ਨਾਲ ਸਬੰਧਿਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ.ਉਹਨਾਂ ਕਿਹਾ ਕਿ ਬਿਨੈਕਾਰ ਉਹਨਾਂ ਨਾਲ 0181-2242114,0181-2242115 ਅਤੇ ਈ.ਮੇਲ rpojalandhar@mea.gov.in ਉਪਰ ਸਿੱਧਾ ਸੰਪਰਕ ਵੀ ਕਰ ਸਕਦੇ ਹਨ।


