- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਸੰਸਥਾ ਜਲੰਧਰ ਨੂੰ ਕੌਮੀ ਪੱਧਰ ’ਤੇ ਬਿਹਤਰੀਨ ਸੇਵਾਵਾਂ ਲਈ ਮਿਲਿਆ ਸਨਮਾਨ
‘ਨੈਸ਼ਨਲ ਫੈਡਰੇਸ਼ਨ ਆਫ ਸਟੇਟ ਕੋਆਪਰੇਟਿਵ ਬੈਂਕਸ’ ਵੱਲੋਂ ਮੁੰਬਈ ਵੱਲੋਂ ਸਿਖਲਾਈ ਸੰਸਥਾ ਨੂੰ ਕੀਤਾ ਗਿਆ ਸਨਮਾਨਤ
ਚੰਡੀਗੜ੍ਹ – ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦੇ ਜਲੰਧਰ ਵਿਖੇ ਸਥਾਪਤ ਸਿਖਲਾਈ ਸੰਸਥਾ ਨੂੰ ਕੌਮੀ ਪੱਧਰ ’ਤੇ ਵਧੀਆ ਕਾਰਗੁਜ਼ਾਰੀ ਲਈ ‘ਨੈਸ਼ਨਲ ਫੈਡਰੇਸ਼ਨ ਆਫ ਸਟੇਟ ਕੋਆਪਰੇਟਿਵ ਬੈਂਕਸ ਮੁੰਬਈ’ ਵੱਲੋਂ ਸਨਮਾਨਤ ਕੀਤਾ ਗਿਆ। ਇਹ ਸਨਮਾਨ ਮੁੰਬਈ ਵਿਖੇ ਵਧੀਕ ਮੁੱਖ ਸਕੱਤਰ, ਸਹਿਕਾਰਤਾ ਕਮ ਚੇਅਰਮੈਨ, ਪੰਜਾਬ ਰਾਜ ਸਹਿਕਾਰੀ ਬੈਂਕ ਸ੍ਰੀ ਡੀ.ਪੀ.ਰੈਡੀ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼ ਅਤੇ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਡਾ.ਐਸ.ਐਸ.ਬਰਾੜ ਨੇ ਹਾਸਲ ਕੀਤਾ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਇਸ ਸਿਖਲਾਈ ਸੰਸਥਾ ਨੂੰ ਨੈਸ਼ਨਲ ਫੈਡਰੇਸ਼ਨ ਵੱਲੋਂ ਕੌਮੀ ਪੱਧਰ ਦਾ ਸਨਮਾਨ ਦੇਣ ’ਤੇ ਪ੍ਰਬੰਧਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੱਤੀ। ਸ. ਰੰਧਾਵਾ ਨੇ ਕਿਹਾ ਕਿ ਇਹ ਸਹਿਕਾਰਤਾ ਵਿਭਾਗ ਲਈ ਇਹ ਮਾਣ ਵਾਲੀ ਗੱਲ ਹੈ ਕਿਉਂਕਿ ਸਹਿਕਾਰੀ ਬੈਂਕ ਪੰਜਾਬ ਦੀ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਹਿਕਾਰਤਾ ਲਹਿਰ ਨੂੰ ਖੜ੍ਹਾ ਕਰਨ ਵਿੱਚ ਸਿਖਲਾਈ ਸੰਸਥਾ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਜੁੜੇ ਹੋਏ ਲੋਕਾਂ ਨੂੰ ਸਮੇਂ-ਸਮੇਂ ’ਤੇ ਸਿਖਲਾਈ ਦੇਣ ਦਾ ਕੰਮ ਕਰਦੀ ਹੈ।1986 ਵਿੱਚ ਜਲੰਧਰ ਵਿਖੇ ਸਥਾਪਤ ਕੀਤੀ ‘ਐਗਰੀਕਲਚਰ ਕੋਆਪਰੇਟਿਵ ਸਟਾਫ ਟਰੇਨਿੰਗ ਇੰਸਟੀਚਿਊਟ’ ਵੱਲੋਂ ਬੈਂਕ ਦੇ ਅਧਿਕਾਰੀਆਂ, ਕਰਮਚਾਰੀਆਂ ਲਈ ਪ੍ਰਾਇਮਰੀ ਖੇਤੀਬਾੜੀ ਸ਼ਾਖਾਵਾਂ ਦੇ ਮੁਲਾਜ਼ਮਾਂ, ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿਖਲਾਈ ਦਿੱਤੀ ਜਾਂਦੀ ਹੈ। ਸਿਖਲਾਈ ਸੰਸਥਾ ਵੱਲੋਂ ਸਮੇਂ-ਸਮੇਂ ’ਤੇ ਟ੍ਰੇਨਿੰਗ ਲੋੜਾਂ ਦੇ ਮੱਦੇਨਜ਼ਰ ਰੱਖਦੇ ਹੋਏ ਸਿਖਲਾਈ ਮੁਹੱਈਆ ਕੀਤੀ ਜਾਂਦੀ ਹੈ ਜਿਸ ਦੀ ਪ੍ਰੋੜਤਾ ਕਰਦਿਆਂ ‘ਨੈਸ਼ਨਲ ਫੈਡਰੇਸ਼ਨ ਆਫ ਸਟੇਟ ਕੋਆਪਰੇਟਿਵ ਬੈਂਕਸ ਮੁੰਬਈ’ ਨੇ ਸਨਮਾਨਤ ਕੀਤਾ ਹੈ।


