- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ
ਕਾਸ਼ੀਪੁਰ – ਕਿਸਾਨਾਂ ਦੇ ਹੱਕ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉਤਰਾਖੰਡ ਦੇ ਦੌਰੇ ਤੇ ਹਨ। ਇੱਥੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਇਕ ਮਹੀਨੇ ਤੋਂ ਡਟੇ ਹੋਏ ਹਨ। ਪੰਜਾਬ ਵਿੱਚ ਜੂਨ ਤੋਂ ਇਹ ਧਰਨਾ ਚੱਲ ਰਿਹਾ ਹੈ, ਕਿਸਾਨ ਰੇਲਵੇ ਲਾਈਨਾਂ ਤੇ ਬੈਠੇ, ਟੋਲ ਪਲਾਜ਼ੇ ਤੇ ਬੈਠੇ ਪਰ ਜਦੋਂ ਕਿਸੇ ਨੇ ਕਿਸਾਨਾਂ ਦੀ ਸੁਣੀ ਹੀ ਨਹੀਂ ਤਾਂ ਫਿਰ ਦਿੱਲੀ ਜਾਣ ਦਾ ਫੈਸਲਾ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੇ ਲੱਖਾਂ ਲੋਕਾਂ ਨੇ ਦੂਜੀ ਵਾਰ ਵੋਟਾਂ ਪਾ ਕੇ ਸੰਸਦ ਭਵਨ ਭੇਜਿਆ ਹੈ। ਅੱਜ ਮੇਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹਨ, ਜਿਨ੍ਹਾਂ ਵਿੱਚ ਮਾਵਾਂ, ਭੈਣਾਂ, ਬਜ਼ੁਰਗ-ਬੱਚੇ ਕੜਾਕੇ ਦੀ ਠੰਡ ਵਿੱਚ ਅੰਦੋਲਨ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਮੋਦੀ ਨੂੰ ਸੁਣ ਨਹੀਂ ਰਿਹਾ।ਉਹਨਾਂ ਕਿਹਾ ਕਿ ਮੋਦੀ ਗੁਜਰਾਤ ਦੇ ਕੱਛ ਵਿੱਚ ਕਿਸਾਨਾਂ ਨੂੰ ਮਿਲਣ ਜਾਂਦੇ ਹਨ।ਮੋਦੀ ਕਿਸਾਨਾਂ ਨੂੰ ਵੀਡੀਓ ਕਾਨਫਰੰਸ ਜ਼ਰੀਏ ਮੱਧ ਪ੍ਰਦੇਸ਼ ਦੇ ਅਤੇ ਯੂ. ਪੀ. ਦੇ ਕਿਸਾਨਾਂ ਨੂੰ ਸੰਬੋਧਨ ਕਰਦੇ ਹਨ। ਜੋ ਘਰ ਦੇ ਸਾਹਮਣੇ ਬੈਠੇ ਹਨ, ਉਹ ਉਨ੍ਹਾਂ ਨੂੰ ਦਿੱਸਦੇ ਹੀ ਨਹੀਂ। ਉਹ ਕਹਿੰਦੇ ਹਨ ਕਿ ਇਹ ਤਾਂ ਕਿਸਾਨ ਹੀ ਨਹੀਂ ਹਨ। ਇਹ ਦੇਸ਼ ਧਰੋਹੀ ਹਨ, ਅੱਤਵਾਦੀ ਹਨ, ਨਕਸਲਵਾਦੀ ਹਨ। ਭਗਵੰਤ ਮਾਨ ਨੇ ਮੋਦੀ ਤੇ ਤੰਜ ਕਸਦਿਆਂ ਕਿਹਾ ਕਿ ਇਹ ਉਹ ਅੰਨਦਾਤਾ ਹਨ, ਜਿਨ੍ਹਾਂ ਦੇ ਅੱਜ ਵੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਪੁੱਤਰ, ਪੋਤੇ, ਭਤੀਜੇ, ਚੀਨ ਅਤੇ ਪਾਕਿਸਤਾਨ ਦੇ ਬਾਰਡਰਾਂ ਤੇ -40 ਡਿਗਰੀ ਦੇ ਤਾਪਮਾਨ ਵਿੱਚ ਦੇਸ਼ ਦੀ ਰੱਖਿਆ ਲਈ ਸੀਨਾ ਤਾਣ ਕੇ ਅੱਗੇ ਖੜ੍ਹੇ ਹਨ। ਮੋਦੀ ਸਰਕਾਰ ਨੇ ਜੀ. ਐਸ. ਟੀ. ਲਾਗੂ ਕੀਤੀ, ਤਾਂ ਵਪਾਰੀਆਂ ਨੇ ਵਿਰੋਧ ਕੀਤਾ ਤਾਂ ਕਹਿਣ ਲੱਗੇ ਇਹ ਫਾਇਦੇਮੰਦ ਹਨ। ਹੁਣ ਖੇਤੀ ਕਾਨੂੰਨ ਲੈ ਕੇ ਅਤੇ ਇਸ ਦਾ ਕਿਸਾਨਾਂ ਨੇ ਵਿਰੋਧ ਕੀਤਾ, ਤਾਂ ਕਹਿਣ ਲੱਗੇ ਬਹੁਤ ਫਾਇਦੇ ਵਾਲੇ ਹਨ, ਤੁਹਾਨੂੰ ਸਮਝਾਵਾਂਗੇ। ਭਾਜਪਾ ਵਾਲਿਓ ਅਜਿਹੇ ਕਾਨੂੰਨ ਬਣਾਉਂਦੇ ਕਿਉਂ ਹੋ, ਜੋ ਸਮਝ ਹੀ ਨਹੀਂ ਆਉਂਦੇ। ਅਸੀਂ ਇਹ ਕਹਿ ਰਹੇ ਹਾਂ ਕਿ ਇਕ ਦਿਨ ਦਾ ਸੈਸ਼ਨ ਬੁਲਾਓ ਅਤੇ ਕਾਲੇ ਕਾਨੂੰਨ ਰੱਦ ਕਰ ਦਿਓ। ਕੋਰੋਨਾ ਦਾ ਬਹਾਨਾ ਬਣਾ ਕੇ ਸਰਦ ਰੁੱਤ ਸੈਸ਼ਨ ਹੀ ਨਹੀਂ ਬੁਲਾ ਰਹੇ। ਮਾਨ ਨੇ ਤੰਜ ਕਸਦਿਆਂ ਕਿਹਾ ਕਿ ਮੋਦੀ ਜੀ ਮਨ ਕੀ ਬਾਤ ਕਰਦੇ ਹਨ, ਲੋਕਾਂ ਨੇ ਸੁਣੀ, ਦੋ ਵਾਰ ਪ੍ਰਧਾਨ ਮੰਤਰੀ ਬਣਾ ਦਿੱਤਾ।ਇਸ ਦੌਰਾਨ ਭਗਵੰਤ ਮਾਨ ਨੇ ਇੱਥੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਨਿਆਂ ਯਾਤਰਾ ਕੱਢੀ। ਇਸ ਦੌਰਾਨ ਥਾਂ-ਥਾਂ ਤੇ ‘ਆਪ’ ਪਾਰਟੀ ਦੇ ਵਰਕਰ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਨਜ਼ਰ ਆਏ। ਭਗਵੰਤ ਮਾਨ ਨੇ ਕਾਸ਼ੀਪੁਰ, ਬਾਜਪੁਰ, ਰੁਦਰਪੁਰ ਵਿੱਚ ਰੋਡ ਸ਼ੋਅ ਕੱਢਿਆ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪੂਰੇ ਜ਼ੋਰ ਸ਼ੋਰ ਨਾਲ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਹੈ ਅਤੇ ਇਸ ਅੰਦੋਲਨ ਵਿਚ ਕਿਸਾਨਾਂ ਨਾਲ ਖੜ੍ਹੀ ਹੈ।
ਉਤਰਾਖੰਡ ਦੇ ਕਈ ਕਿਸਾਨ ਦਿੱਲੀ ਵਿੱਚ ਅੰਦੋਲਨ ਤੇ ਬੈਠੇ ਹਨ, ਜੋ ਆਪਣੇ ਹੱਕਾਂ ਲਈ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।


