- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਦੇ ਤੀਰਅੰਦਾਜ਼ ਸੰਗਮਪ੍ਰੀਤ ਸਿੰਘ ਨੇ ਸੋਨੇ ਉਤੇ ਲਾਇਆ ਨਿਸ਼ਾਨਾ
ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਜਿੱਤੇ
ਚੰਡੀਗੜ – ਪੁਣੇ ਵਿਖੇ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ ਤਿੰਨ ਤਮਗੇ ਜਿੱਤੇ। ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ।ਇਨਾਂ ਖੇਡਾਂ ਵਿੱਚ ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਜਿੱਤੇ।ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਸਮੁੱਚੇ ਖੇਡ ਦਲ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਅਗਲੀ ਵਾਰ ਪੰਜਾਬ ਦੇ ਖਿਡਾਰੀ ਹੋਰ ਵੀ ਤਮਗੇ ਜਿੱਤਣਗੇ। ਉਨਾਂ ਕਿਹਾ ਕਿ ਜਿਹੜੇ ਖਿਡਾਰੀ ਇਸ ਵਾਰ ਤਮਗਾ ਨਹੀਂ ਜਿੱਤ ਸਕੇ, ਉਹ ਅੱਗੇ ਤੋਂ ਹੋਰ ਵੀ ਮਿਹਨਤ ਕਰ ਕੇ ਤਮਗਾ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ।ਉਨਾਂ ਕਿਹਾ ਕਿ ਕੌਮੀ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀਆਂ ਨੂੰ ਹੁਣੇ ਤੋਂ ਹੀ ਤਿਆਰੀ ਕਸ ਲੈਣੀ ਚਾਹੀਦੀ ਹੈ।ਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੀ ਪ੍ਰਾਪਤੀ ਦਾ ਸਿਹਰਾ ਕੋਚਿੰਗ ਸਟਾਫ਼ ਅਤੇ ਖਿਡਾਰੀਆਂ ਦੇ ਮਾਪਿਆਂ ਸਿਰ ਬੰਨਿਆਂ।ਪੰਜਾਬ ਦੇ ਖੇਡ ਦਲ ਦੀ ਮੁਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਖੇਡਾਂ ਦੇ ਆਖਰੀ ਦਿਨ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਅੰਦਾਜ਼ੀ ਦੇ ਅੰਡਰ-21 ਵਿੱਚ ਸੰਗਮਪ੍ਰੀਤ ਸਿੰਘ ਨੇ ਸੋਨੇ ਅਤੇ ਅੰਡਰ-17 ਵਿੱਚ ਅਮਨਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ। ਸੰਗਮਪ੍ਰੀਤ ਸਿੰਘ ਨੇ ਕੰਪਾਊਂਡ ਈਵੈਂਟ ਦੇ ਫਾਈਨਲ ਵਿੱਚ ਹਰਿਆਣਾ ਦੇ ਰਾਹੁਲ ਨੂੰ 145-139 ਨਾਲ ਹਰਾਇਆ।ਕੁੜੀਆਂ ਦੀ ਅੰਡਰ-21 ਹਾਕੀ ਵਿੱਚ ਪੰਜਾਬ ਦੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ। ਕਾਂਸੀ ਦੇ ਤਮਗੇ ਵਾਲੇ ਮੈਚ ਵਿੱਚ ਪੰਜਾਬ ਨੇ ਉੜੀਸਾ ਨੂੰ 2-1 ਨਾਲ ਹਰਾਇਆ।


