- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੰਨਾ ਪੁਲਿਸ ਵੱਲੋਂ 2 ਕਿੱਲੋ ਅਫ਼ੀਮ ਸਮੇਤ ਇੱਕ ਕਾਬੂ
ਨਿਪਾਲ ਤੋਂ ਲਿਆ ਕੇ ਵੇਚਦਾ ਸੀ ਇਲਾਕੇ ‘ਚ ਅਫ਼ੀਮ
ਖੰਨਾ – ਖੰਨਾ ਜ਼ਿਲ੍ਹਾ ਪੁਲਸ ਵੱਲੋਂ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਰਹਿਨੁਮਾਈ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਦੇ ਸਮਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਤੇ ਸਪੈਸ਼ਲ ਬ੍ਰਾਂਚ ਵੱਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਨੇਪਾਲ ਤੋਂ ਸਸਤੇ ਭਾਅ ਅਫ਼ੀਮ ਲਿਆ ਕੇ ਪਾਇਲ ਇਲਾਕੇ ‘ਚ ਵੇਚਣ ਆਏ ਬਿਹਾਰ ਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਐਸ. ਐਸ. ਪੀ. ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਪਿਛਲੇ ਕਾਫੀ ਲੰਬੇ ਅਰਸੇ ਤੋਂ ਨੇਪਾਲ ਤੋਂ ਅਫੀਮ ਸਸਤੇ ਭਾਅ ਖਰੀਦ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਖੇ ਅਫੀਮ ਖਾਣ ਵਾਲੇ ਨਸ਼ੇੜੀਆਂ ਨੂੰ ਮਹਿੰਗੇ ਭਾਅ ਅਫੀਮ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਇਹ ਬਰਾਮਦ ਕੀਤੀ ਅਫੀਮ ਨੇਪਾਲ ਤੋਂ ਸਸਤੇ ਭਾਅ ਖਰੀਦ ਕੇ ਪੰਜਾਬ ਦੇ ਪਾਇਲ ਦੇ ਆਸ-ਪਾਸ ਦੇ ਇਲਾਕਿਆਂ ਵਿਚ ਮਹਿੰਗੇ ਭਾਅ ਵੇਚਣ ਦੀ ਤਾਕ ਵਿਚ ਫਿਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਸ ਨੇ ਇਹ ਅਫੀਮ ਕਿਹੜੇ-ਕਿਹੜੇ ਵਿਅਕਤੀਆਂ ਨੂੰ ਸਪਲਾਈ ਕਰਨੀ ਸੀ ਅਤੇ ਇਸ ਤੋਂ ਪਹਿਲਾਂ ਉਹ ਪੰਜਾਬ ਵਿਚ ਕਿੱਥੇ-ਕਿੱਥੇ ਅਤੇ ਕਿਹੜੇ ਸਮੱਗਲਰਾਂ ਨੂੰ ਅਫੀਮ ਦੀ ਸਪਲਾਈ ਕਰ ਚੁੱਕਾ ਹੈ।ਇਸ ਸਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।


