- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੱਟਰ ਦੇ ਸਹੁੰ–ਚੁਕ ਸਮਾਗਮ ਮੌਕੇ ਢੀਂਡਸਾ ਦੀ ਹਾਜ਼ਰੀ ਤੋਂ ਅਕਾਲੀ ਚਿੰਤਤ
ਚੰਡੀਗੜ੍ਹ – ਦੀਵਾਲ਼ੀ ਵਾਲੇ ਦਿਨ ਸ੍ਰੀ ਮਨੋਹਰ ਲਾਲ ਖੱਟਰ ਅਤੇ ਸ੍ਰੀ ਦੁਸ਼ਯੰਤ ਚੌਟਾਲਾ ਵੱਲੋਂ ਕ੍ਰਮਵਾਰ ਹਰਿਆਣਾ ਦੇ ਮੁੱਖ ਮੰਤਰੀ ਤੇ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਤਾਂ ਸਭ ਨੇ ਵੇਖਿਆ ਪਰ ਉੱਥੇ ਮੌਜੂਦ ਪੰਜਾਬ ਦੀ ਜਿਹੜੀ ਇੱਕ ਹੋਰ ਬਹੁ–ਚਰਚਿਤ ਹਸਤੀ ਦਾ ਕਿਸੇ ਨੇ ਨੋਟਿਸ ਨਹੀਂ ਲਿਆ। ਉਸ ਨੂੰ ਉੱਥੇ ਵੇਖ ਕੇ ਅਕਾਲੀ ਦਲ ਦੀ ਹਾਈ ਕਮਾਂਡ ਕੁਝ ਫ਼ਿਕਰਮੰਦ ਦੱਸੀ ਜਾ ਰਹੀ ਹੈ। ਉਸ ਸਹੁੰ–ਚੁਕਾਈ ਸਮਾਰੋਹ ‘ਚ ਰਾਜ ਸਭਾ ਮੈਂਬਰ ਤੇ ਅਕਾਲੀ ਆਗੂ ਸ੍ਰੀ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਸਨ। ਹੁਣ ਜਦੋਂ ਸ੍ਰੀ ਢੀਂਡਸਾ ਪਿੱਛੇ ਜਿਹੇ ਹੀ ਰਾਜ ਸਭਾ ‘ਚ ਅਕਾਲੀ ਦਲ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ; ਅਜਿਹੇ ਵੇਲੇ ਉਨ੍ਹਾਂ ਦੀ ਇਸ ਸਮਾਰੋਹ ‘ਚ ਮੌਜੂਦਗੀ ਤੋਂ ਕਈ ਤਰ੍ਹਾਂ ਦੇ ਸੁਆਲ ਉੱਠਣੇ ਸੁਭਾਵਕ ਹਨ।


