ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਹੋਵੇਗਾ

ਰਾਜਪਾਲ ਹੁਣ ਹੁਸ਼ਿਆਰਪੁਰ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ। ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੀ ਜਗਹ ‘ਤੇ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਸਪੀਕਰ, ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਦੀ ਜਗਹ ‘ਤੇ ਐਸ.ਏ.ਐਸ ਨਗਰ ਵਿਖੇ ਝੰਡਾ ਲਹਿਰਾਉਣਗੇ।

VIA PUNJAB