- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਣਤੰਤਰ ਦਿਵਸ ਮੌਕੇ ਮਾਤਾ ਗੁਜਰੀ ਕਾਲਜ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਕੌਮੀ ਝੰਡਾ
ਪਰੇਡ ਤੇ ਸਭਿਆਚਾਰਕ ਸਮਾਗਮ ਦੀ 24 ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ
ਫ਼ਤਹਿਗੜ੍ਹ ਸਾਹਿਬ – ਗਣਤੰਤਰ ਦਿਵਸ ਨੂੰ ਪੂਰਨ ਰਾਸ਼ਟਰੀ ਭਾਵਨਾ ਨਾਲ ਮਨਾਉਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ, ਇਸ ਲਈ ਸਮੂਹ ਅਧਿਕਾਰੀ ਪੂਰੀ ਦੇਸ਼ ਭਗਤੀ ਨਾਲ ਗਣਤੰਤਰ ਦਿਵਸ ਸਮਾਰੋਹ ਦੀ ਸ਼ਾਨੋ-ਸੋਕਤ ਨੂੰ ਵਧਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ.ਸਿਵਦੁਲਾਰ ਸਿੰਘ ਢਿੱਲੋਂ ਨੇ ਬੱਚਤ ਭਵਨ ਵਿਖੇ 26 ਜਨਵਰੀ ਨੂੰ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਹੋਮ ਗਾਰਡ, ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐਨ.ਸੀ.ਸੀ. ਕੈਡਿਟ, ਸਕਾਊਟਸ ਅਤੇ ਰੈਡ ਕਰਾਸ ਦੀਆਂ ਟੁਕੜੀਆਂ ਸ਼ਾਨਦਾਰ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ. (ਡੀ) ਹਰਪਾਲ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਸੰਜੀਵ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।


