- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਪੁਲਿਸ ਕਮਿਸ਼ਨਰ ਜਲੰਧਰ
ਜਲੰਧਰ – ਸ਼ਹਿਰੀ ਪੁਲਿਸ ਵਲੋਂ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਨੇ ਸਮਾਗਮ ਵਾਲੇ ਸਥਾਨ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਦੱਸਿਆਾ ਕਿ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ 1500 ਦੇ ਕਰੀਬ ਪੁਲਿਸ ਕਰਮੀਆਂ ਵੱਲੋਂ ਸ਼ਹਿਰ ਵਿੱਚ ਸੁਰੱਖਿਆ ‘ਤੇ ਕਰੜੀ ਨਿਗਰਾਨੀ ਰੱਖੀ ਜਾਵੇਗੀ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰ ਨੂੰ ਪੁਲਿਸ ਵਲੋਂ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇ ਨਜ਼ਰ ਸਮਾਗਮ ਵਾਲੇ ਸਥਾਨ ਅਤੇ ਆਲੇ ਦੁਆਲੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਗਏ ਹਨ ਅਤੇ ਸ਼ਹਿਰ ਵਿੱਚ ਸਮਾਜ ਵਿਰੋਧੀ ਗਤੀਵਿਧੀਆਂ ਦੇ ਨਜ਼ਰ ਰੱਖਣ ਲਈ ਸੁਰੱਖਿਆ ਨੂੰ ਵਧਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੈਟਰੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਚ ਪੁਲਿਸ ਅਧਿਕਾਰੀਆਂ ਨੂੰ ਅਮਨ ਕਾਨੂੰਨ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ ਰਾਤ ਸਮੇਂ ਵੀ ਪੂਰੀ ਚੌਕਸੀ ਰੱਖਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੂਰੀ ਸਥਿਤੀ ‘ਤੇ ਨਜ਼ਰ ਰੱਖਣ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਗ ਬੁਝਾਊ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਨਿਯਮਤ ਤੌਰ ‘ਤੇ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਐਂਟੀ ਸਾਬੋਟੇਜ ਜਾਂਚ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਪੁਲਿਸ ਅਧਿਕਾਰੀਆਂ ਨਾਲ ਸਟੇਡੀਅਮ ਵਿਖੇ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ ਅਤੇ ਹੋਰ ਵੀ ਹਾਜ਼ਰ ਸਨ।


