- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਵਰਨਰ ਵੀ.ਪੀ.ਸਿੰਘ ਬਦਨੌਰ ਵਲੋਂ ਉਪ ਕੁਲਪਤੀਆਂ ਦੀ ਕਾਨਫਰੰਸ ਦੀ ਪ੍ਰਧਾਨਗੀ
ਚੰਡੀਗੜ – ਪੰਜਾਬ ਦੇ ਗਵਰਨਰ ਅਤੇ ਚੰਡੀਗੜ ਦੇ ਪ੍ਰਸਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅਜ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਨੇੜੇ ਤੇੜੇ ਦੇ 5 ਪਿੰਡਾਂ ਨੂੰ ਦੀ ਚੋਣ ਕਰਨ ਤਾਂ ਜੋ ਅਜਿਹੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਇਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਉਹ ਆਪਣੀ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ ਹਿਸੇ ਵਜੋਂ ਦਿਹਾਤੀ ਖੇਤਰਾਂ ਦੇ ਸਮੁਚੇ ਵਿਕਾਸ ਨੂੰ ਯਕੀਨੀ ਬਣਾਉਣ।ਉਪਕੁਲਪਤੀਆਂ ਦੀ ਇਸ ਵਿਸ਼ੇ ਤੇ ਚੰਡੀਗੜ ਵਿਖੇ ਪਹਿਲੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਗਵਰਨਰ ਨੇ ਕਿਹਾ ਕਿ ਅਰਬਨ ਇੰਡੀਆ ਅਤੇ ਦ ਰੂਰਲ ਇੰਡੀਆ ਵਿਚਲੇ ਪਾੜੇ ਨੂੰ ਭਰਿਆ ਜਾਵੇਗਾ।


