- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ
ਅੰਮ੍ਰਿਤਸਰ – ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਵਿਛੜੀ ਰੂਹ ਨਮਿਤ ਮੂਲਮੰਤਰ ਤੇ ਗੁਰਮੰਤਰ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਗਏ।


