- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਿਆਨੀ ਹਰਪ੍ਰੀਤ ਸਿੰਘ ਨੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ
ਸੇਵਾ ਸੰਭਾਲ ਸਮਾਗਮ ’ਚ ਸਿੰਘ ਸਾਹਿਬਾਨ ਤੇ ਸਿੱਖ ਜਥੇਬੰਦੀਆਂ ਦੀ ਭਰਵੀਂ ਸ਼ਮੂਲੀਅਤ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ’ਤੇ ਲਾਈ ਮੋਹਰ
ਅੰਮ੍ਰਿਤਸਰ – ਸਿੱਖ ਕੌਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੇਵਾ ਸੰਭਾਲ ਲਈ। ਸੇਵਾ ਸੰਭਾਲ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਵੱਲੋਂ ਭਾਈ ਰਾਮ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀਆਂ ਵੱਲੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਕਰੋੜੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਵੱਖ-ਵੱਖ ਤਖ਼ਤਾਂ ਦੇ ਸਾਬਕਾ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸਿੱਖ ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ, ਸਮਾਜਕ ਤੇ ਪੰਥਕ ਸ਼ਖਸੀਅਤਾਂ ਨੇ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ। ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਏ ਭਰਵੇਂ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਿਯੁਕਤੀ ਸਬੰਧੀ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਮਤਾ ਪੜ੍ਹਿਆ, ਜਿਸ ਦਾ ਹਾਜ਼ਰ ਖ਼ਾਲਸਾ ਪੰਥ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਸਹਿਯੋਗ ਨਾਲ ਇਸ ਪਾਵਨ ਤਖ਼ਤ ਦੀ ਮਾਣ-ਮਰਯਾਦਾ ਅਤੇ ਸਰਵਉਚਤਾ ਨੂੰ ਕਾਇਮ ਰੱਖਣ ਲਈ ਸੇਵਾ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਸਿੱਖ ਕੌਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਰਿਹਾ ਹੈ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਦੂਰ-ਅੰਦੇਸ਼ੀ ਅਤੇ ਸਭ ਦੇ ਸਹਿਯੋਗ ਨਾਲ ਪੰਥ ਨੂੰ ਇਕ ਲੜੀ ਵਿਚ ਪਰੋਣ ਲਈ ਕਾਰਜ ਕਰਨਗੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਉਹ ਗੁਰੂ ਸਾਹਿਬ ਵੱਲੋਂ ਦਰਸਾਈ ਜੁਗਤ ਅਨੁਸਾਰ ਧਰਮ ਪ੍ਰਚਾਰ ਲਹਿਰ ਹੋਰ ਪ੍ਰਚੰਡ ਕਰਨਗੇ ਅਤੇ ਪੰਥਕ ਮਸਲਿਆਂ ਦੇ ਹੱਲ ਤੇ ਕੌਮ ਦੀ ਇਕਜੁਟਤਾ ਲਈ ਸੁਹਿਰਦ ਯਤਨ ਕਰਨਗੇ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮਹਾਨ ਅਸਥਾਨ ਦੀਆਂ ਪੰ੍ਰਪਰਾਵਾਂ ਅਤੇ ਰਵਾਇਤਾਂ ਅਨੁਸਾਰ ਪੰਥਕ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਸੇਵਾ ਨਿਭਾਉਣ ਦਾ ਯਤਨ ਕਰਨਗੇ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਲਿਆ। ਸਮਾਗਮ ਦੌਰਾਨ ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਨਿਭਾਈ। ਸਮਾਗਮ ਸਮੇਂ ਗਿਆਨੀ ਹਰਪ੍ਰੀਤ ਸਿੰਘ ਨੂੰ ਦਸਤਾਰਾਂ ਦੇਣ ਵਾਲੀਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਮਲਕੀਤ ਸਿੰਘ, ਸ੍ਰੀ ਫ਼ਤਹਿਗੜ੍ਹ ਸਾਹਿਬ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਪੂਰਨ ਸਿੰਘ, ਤੇ ਪ੍ਰੋਫ਼ੈਸਰ ਮਨਜੀਤ ਸਿੰਘ, ਗਿਆਨੀ ਰਣਜੀਤ ਸਿੰਘ ਦਿੱਲੀ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ., ਸ. ਧਨਰਾਜ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਸਿੱਖ ਧਰਮ ਇੰਟਰਨੈਸ਼ਨਲ ਅਮਰੀਕਾ ਮੁਖੀ ਡਾ. ਬੀਬੀ ਇੰਦਰਜੀਤ ਕੌਰ ਵੱਲੋਂ ਭਾਈ ਕੁਲਬੀਰ ਸਿੰਘ ਯੋਗੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੱਜਣ ਸਿੰਘ ਬੱਜੂਮਾਨ, ਸ. ਹਰਦੇਵ ਸਿੰਘ ਰੋਗਲਾ, ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸ਼ਿੰਗਾਰਾ ਸਿੰਘ ਲੋਹੀਆ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਗੁਰਨਾਮ ਸਿੰਘ ਜੱਸਲ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਪ੍ਰਿਤਪਾਲ ਸਿੰਘ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਅਜੈਬ ਕੌਰ ਭੋਤਨਾ, ਜਥੇਦਾਰ ਗੁਰਲਾਲ ਸਿੰਘ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਰਣਜੀਤ ਕੌਰ ਮਾਹਿਲਪੁਰ, ਸ. ਸ਼ਿੰਗਾਰਾ ਸਿੰਘ ਲੋਹੀਆ, ਸ. ਹਰਿੰਦਰ ਸਿੰਘ ਰਣੀਆ, ਜਥੇਦਾਰ ਜਰਨੈਲ ਸਿੰਘ ਭੋਤਨਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਸ. ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਸ. ਅਵਤਾਰ ਸਿੰਘ ਹਿੱਤ ਪ੍ਰਧਾਨ ਪ੍ਰਬੰਧਕ ਕਮੇਟੀ ਪਟਨਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸ. ਮਹਿੰਦਰ ਸਿੰਘ ਆਹਲੀ ਸਮੇਤ ਹੋਰ ਮੌਜੂਦ ਸਨ।


