- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਅਤੇ ਅਸਾਮ ਦੇ ਮੁੱਖ ਮੰਤਰੀਆਂ ਮਗਰੋਂ ਹੁਣ ਪ੍ਰਧਾਨ ਮੰਤਰੀ ਨੂੰ ਜਗਾਉਣ ਦੀ ਵਾਰੀ: ਰਾਹੁਲ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਅਸਾਮ ਅਤੇ ਗੁਜਰਾਤ ਦੇ ਮੁੱਖ ਮੰਤਰੀਆਂ ਨੂੰ ਜਗਾਉਣ ’ਚ ਕਾਮਯਾਬ ਰਹੀ ਹੈ ਅਤੇ ਹੁਣ ਉਹ ਪ੍ਰਧਾਨ ਮੰਤਰੀ ਨੂੰ ਵੀ ‘ਜਗਾ’ ਕੇ ਰਹਿਣਗੇ। ਸ੍ਰੀ ਗਾਂਧੀ ਨੇ ਇਕ ਦਿਨ ਪਹਿਲਾਂ ਕਿਹਾ ਸੀ ਕਿ ਉਹ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤੇ ਜਾਣ ਤਕ ਸ੍ਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਣਗੇ। ਟਵਿਟਰ ’ਤੇ ਕਾਂਗਰਸ ਪ੍ਰਧਾਨ ਨੇ ਕਿਹਾ,‘‘ਕਾਂਗਰਸ ਪਾਰਟੀ ਅਸਾਮ ਅਤੇ ਗੁਜਰਾਤ ਦੇ ਮੁੱਖ ਮੰਤਰੀਆਂ ਨੂੰ ਡੂੰਘੀ ਨੀਂਦ ਤੋਂ ਜਗਾਉਣ ’ਚ ਕਾਮਯਾਬ ਰਹੀ ਹੈ। ਪ੍ਰਧਾਨ ਮੰਤਰੀ ਅਜੇ ਵੀ ਸੁੱਤੇ ਹੋਏ ਹਨ। ਅਸੀਂ ਉਨ੍ਹਾਂ ਨੂੰ ਵੀ ਜਗਾ ਕੇ ਰਹਾਂਗੇ।’’ ਰਿਪੋਰਟਾਂ ਮੁਤਾਬਕ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਬਾਰੇ ਵਿਚਾਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸਾਰੀਆਂ ਕਾਂਗਰਸ ਸਰਕਾਰਾਂ ਨੇ ਸੱਤਾ ’ਚ ਆਉਣ ਦੇ 10 ਦਿਨਾਂ ਅੰਦਰ ਹੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ।


