- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ
ਅਹਿਮਦਾਬਾਦ – ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਅੱਜ ਦਿਹਾਂਤ ਹੋ ਗਿਆ| ਪਟੇਲ 92 ਸਾਲ ਦੇ ਸਨ| ਸਾਹ ਲੈਣ ਵਿੱਚ ਤਕਲੀਫ਼ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ|ਪਟੇਲ ਕੁਝ ਸਮੇਂ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ| ਹਾਲਾਂਕਿ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਸੀ| ਸੂਬੇ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਪਟੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਦੁੱਖ ਜ਼ਾਹਰ ਕੀਤਾ| ਜਿਕਰਯੋਗ ਹੈ ਕਿ ਪਟੇਲ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ| ਉਹ 1995 ਤੋਂ 1998 ਵਿੱਚ ਸੂਬੇ ਦੇ ਮੁੱਖ ਮੰਤਰੀ ਬਣੇ ਸਨ ਪਰ 2001 ਵਿਚ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ|


