ਗੁਜਰਾਤ ਦੰਗਿਆਂ ’ਚ ਕਲੀਨ ਚਿੱਟ ਦੇਣ ਦੇ ਮਾਮਲੇ ਦੀ ਸੁਣਵਾਈ ਜਨਵਰੀ ਤੱਕ ਟਲੀ

ਨਵੀਂ ਦਿਲੀ – ਸਾਲ 2002 ਦੇ ਗੁਜਰਾਤ ਦੰਗਿਆਂ ਦੌਰਾਨ ਸੂਬੇ ’ਚ ਤਤਕਾਲੀ ਮੁਖ ਮੰਤਰੀ ਨਰੇਂਦਰ ਮੋਦੀ ਨੂੰ ਕਲੀਨ ਚਿਟ ਦਿਤੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਅਜ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਸਾਲ ਜਨਵਰੀ ’ਚ ਹੋਵੇਗੀ। ਇਹ ਪਟੀਸ਼ਨ ਕਾਂਗਰਸ ਦੇ ਸੰਸਦ ਮੈਂਬਰ ਰਹੇ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਾਕੀਆ ਜਾਫ਼ਰੀ ਨੇ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜਨਵਰੀ ’ਚ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਗੁਜਰਾਤ ਹਾਈਕੋਰਟ ਨੇ ਸੁਪਰੀਮ ਕੋਰਟ ’ਚ ਮੋਦੀ ਤੇ 59 ਹੋਰਾਂ ਨੂੰ ਕਲੀਨ ਚਿਟ ਦਿਤੇ ਜਾਣ ਦੇ ਫੈਸਲੇ ਨੂੰ ਬਰਕਰਾਰ ਰਖਦਿਆਂ ਜ਼ਾਕੀਆ ਜਾਫ਼ਰੀ ਦੀ ਪਟੀਸ਼ਨ ਰਦ ਕਰ ਦਿਤੀ ਸੀ। ਇਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

VIA PUNJAB