- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਵਿਖੇ ਹੋਣ ਵਾਲੀ ’13ਵੀਂ ਅੰਤਰਾਸ਼ਟਰੀ ਕਾਨਫਰੰਸ ਆਫ਼ ਪ੍ਰਾਪਰਟੀਜ਼’ ‘ਚ ਜੰਗਲਾਤ ਮੰਤਰੀ ਧਰਮਸੋਤ ਕਰਨਗੇ ਸ਼ਮੂਲੀਅਤ
ਦੇਸ਼ ‘ਚ ਆਉਂਦੀਆਂ ਪ੍ਰਵਾਸੀ ਜੀਵਾਂ ਦੀਆਂ ਪ੍ਰਜਾਤੀਆਂ ਸੰਬੰਧੀ ਹੋਵੇਗਾ ਵਿਚਾਰ-ਵਟਾਂਦਰਾ
ਚੰਡੀਗੜ – ਜੰਗਲੀ ਜੀਵ ਜੰਤੂਆਂ ਦੀਆਂ ਪ੍ਰਵਾਸੀ ਪ੍ਰਜਾਤੀਆਂ ਦੀ ਦੇਸ਼ਾ ਵਿਦੇਸ਼ਾਂ ਵਿੱਚ ਆਮਦ ਅਤੇ ਦੇਖ-ਭਾਲ ਅਤੇ ਉਨਾਂ ਦੇ ਰਹਿਣ ਲਈ ਢੁਕਵੀਆਂ ਥਾਵਾਂ ‘ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਗੁਜਰਾਤ ਦੇ ਗਾਂਧੀ ਨਗਰ ਵਿਖੇ 15 ਤੋਂ 22 ਫਰਵਰੀ ਤੱਕ ਹੋਣ ਵਾਲੀ ਅੰਤਰ-ਰਾਸ਼ਟਰੀ ਕੰਨਵੈਸ਼ਨ, 13ਵੀਂ ਕਾਨਫਰੰਸ ਆਫ ਪ੍ਰਾਪਰਟੀਜ਼ (ਸੀ.ਓ.ਪੀ.) ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸ਼ਿਰਕਤ ਕਰਨਗੇ।ਇਸ ਕਾਨਫਰੰਸ ‘ਚ ਸ਼ਮੂਲੀਅਤ ਕਰਨ ਲਈ ਚੰਡੀਗੜ ਏਅਰਪੋਰਟ ਤੋਂ ਰਵਾਨਾ ਹੋਣ ਮੋਕੇ ਸ. ਧਰਮਸੋਤ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ 194 ਦੇਸ਼ਾਂ ਦੀਆਂ ਸਰਕਾਰਾਂ ਅਤੇ ਇਸ ਖੇਤਰ ਵਿੱਚ ਕੰਮ ਕਰ ਰਹੀਆਂ ਸਮਾਜ ਸੇਵਹ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕਰਕੇ ਜੰਗਲੀ ਜੀਵ ਜੰਤੂਆਂ ਦੀਆਂ ਪ੍ਰਵਾਸੀ ਪ੍ਰਜਾਤੀਆਂ ਸਬੰਧੀ ਆਪੋ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ। ਜੰਗਲਾਤ ਮੰਤਰੀ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਹਰ ਸਾਲ ਵੱਖ-ਵੱਖ ਸਮੇਂ ‘ਤੇ ਹਜਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਵੱਖ-ਵੱਖ ਪ੍ਰਜਾਤੀਆਂ ਦੇ ਪ੍ਰਵਾਸੀ ਜੀਵ ਜੰਤੂ ਆਉਂਦੇ ਹਨ। ਇਸ ਕਾਨਫਰੰਸ ਵਿੱਚ ਜੀਵ ਜੰਤੂਆਂਪੰਛੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਲੋੜਾਂ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਕਾਨਫਰੰਸ ‘ਚ ਭਾਗ ਲੈਣ ਲਈ ਜੰਗਲਾਤ ਵਿਭਾਗ ਦੇ ਫੀਲਡ ਡਾਇਰੈਕਟਰ ਸ੍ਰੀ ਐਮ. ਸੁਦਾਗਰ, ਵਣਪਾਲ ਜੰਗਲੀ ਜੀਵ ਸ੍ਰੀ ਮੁਨੀਸ਼ ਕੁਮਾਰ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਜਾਣਗੇ।


