- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਥੋਂ ਜਿਉਂ ਹੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਭਾਰੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬੀਤੀ ਰਾਤ ਦੀ ਬਜਾਏ ਨਗਰ ਕੀਰਤਨ ਅੱਜ ਸਵੇਰੇ ਪਹੁੰਚਾ, ਜਿਥੋਂ ਕੁਝ ਸਮੇਂ ਬਾਅਦ ਅੱਗੇ ਰਵਾਨਾ ਹੋਇਆ। ਇਥੋਂ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤ ਵੱਲੋਂ ਥਾਂ-ਥਾਂ ‘’ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਸੁੰਦਰ ਸਵਾਗਤੀ ਗੇਟ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਇਸੇ ਦੌਰਾਨ ਗਤਕਾ ਤੇ ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਤੋਂ ਅੱਗੇ ਰਵਾਨਗੀ ਸਮੇਂ ਨਗਰ ਕੀਰਤਨ ਨਾਲ ਚੱਲ ਰਹੇ ਪ੍ਰਬੰਧਕ ਸ. ਕਰਮਬੀਰ ਸਿੰਘ ਕਿਆਮਪੁਰ, ਸ. ਗੁਰਦਿਆਲ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਖ਼ਾਲਸਾ, ਕਾਰਸੇਵਾ ਵਾਲੇ ਬਾਬਾ ਸ਼ਾਮ ਸਿੰਘ, ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੇਵਾ ਸਿੰਘ, ਜਨਰਲ ਸਕੱਤਰ ਸ. ਪ੍ਰੀਤਮ ਸਿੰਘ ਸੰਧੂ, ਮੀਤ ਪ੍ਰਧਾਨ ਸ. ਜਸਵਿੰਦਰ ਸਿੰਘ ਗਿੱਲ, ਸਕੱਤਰ ਸ. ਕੇਹਰ ਸਿੰਘ, ਮੈਂਬਰ ਸ. ਗੁਰਮੇਜ ਸਿੰਘ, ਸ. ਬਲਜਿੰਦਰ ਸਿੰਘ, ਸ. ਕੁਲਦੀਪ ਸਿੰਘ ਪੰਨੂ, ਸ. ਪ੍ਰਗਟ ਸਿੰਘ, ਸ. ਹਰਚੰਦ ਸਿੰਘ, ਸ. ਸੁਰਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਸ. ਮਨਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵੱਖ-ਵੱਖ ਸੂਬਿਆਂ ਅੰਦਰ ਸੰਗਤ ਨਗਰ ਕੀਰਤਨ ਦੇ ਸਤਿਕਾਰ ਲਈ ਕਈ ਕਈ ਘੰਟੇ ਇੰਤਜ਼ਾਰ ਕਰ ਰਹੀ ਹੈ ਅਤੇ ਇਹ ਉਤਸ਼ਾਹ ਲਗਾਤਾਰ ਹੋਰ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਧੇਰੇ ਸਟਾਫ਼ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਵਾਗਤ ਅਤੇ ਰੂਟ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅਗਾਊਂ ਪ੍ਰਬੰਧ ਕਰਨ ਲਈ ਵੀ ਸਟਾਫ਼ ਭੇਜਿਆ ਗਿਆ ਹੈ।


