- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਮਿਆਣੀ ਰੋਡ ਦਸੂਹਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਸਜਾਇਆ
ਦਸੂਹਾ – ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਕਲਗੀਧਰ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ. ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ. ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਮਿਆਣੀ ਰੋਡ, ਖੈਰਾਬਾਦ, ਕੋਟਲੀ, ਜੰਡ, ਮਾਂਗਟਾਂ, ਛਾਂਗਲਾ, ਮਹੱਦੀਪੁਰ, ਕਲਿਆਣਪੁਰ, ਉਸਮਾਨ ਸ਼ਹੀਦ, ਕਸਬਾ ਰੋਡ ਤੋਂ ਹੁੰਦਾ ਹੋਇਆ ਬਜਾਰ ਵਿੱਚੋਂ ਲੰਘ ਕੇ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ. ਇਸ ਮੌਕੇ ਸਕੱਤਰ ਪਰਮਜੀਤ ਸਿੰਘ, ਸਾਬਕਾ ਸਕੱਤਰ ਅਮਰੀਕ ਸਿੰਘ ਗੱਗੀ ਠੁਕਰਾਲ, ਸਾਬਕਾ ਪ੍ਰਧਾਨ ਕਰਨੈਲ ਸਿੰਘ, ਜਗਮੋਹਨ ਸਿੰਘ ਪੁਰੀ, ਗੁਰਦੀਪ ਸਿੰਘ ਵਾਹਦ,ਮਲਕੀਤ ਸਿੰਘ, ਪਰਮਿੰਦਰ ਸਿੰਘ, ਜਗਮੋਹਨ ਸਿੰਘ ਘੁੰਮਣ, ਕਰਮਬੀਰ ਸਿੰਘ ਘੁੰਮਣ, ਨਿਰਮਲ ਸਿੰਘ, ਤਰਸੇਮ ਸਿੰਘ ਖਾਲਸਾ, ਜੋਗਿੰਦਰ ਸਿੰਘ ਭਾਟੀਆ, ਜਤਿੰਦਰ ਸਿੰਘ ਭਾਟੀਆ, ਹਰਵਿੰਦਰ ਸਿੰਘ ਕਲਸੀ, ਜਸਵਿੰਦਰ ਸਿੰਘ ਕਾਲੜਾ, ਸੁਖਵਿੰਦਰ ਸਿੰਘ ਬਾਜਵਾ, ਦਵਿੰਦਰ ਸਿੰਘ ਕਾਹਲੋਂ, ਸੁਖਰਾਜ ਸਿੰਘ ਚੀਮਾ, ਜਗਦੀਸ਼ ਸਿੰਘ ਮੁਲਤਾਨੀ, ਲਖਵੀਰ ਸਿੰਘ ਮੁਲਤਾਨੀ, ਅਮਨਦੀਪ ਸਿੰਘ ਮੁਲਤਾਨੀ, ਸਤਨਾਮ ਸਿੰਘ, ਹਰਬੰਸ ਸਿੰਘ, ਪ੍ਰਭਜੋਤ ਸਿੰਘ ਅਰੋੜਾ, ਰੌਕੀ ਕਾਲੜਾ, ਦਿਲਪ੍ਰੀਤ ਸਿੰਘ ਮਰਵਾਹਾ, ਅਮਰਪ੍ਰੀਤ ਸਿੰਘ ਸੋਨੂੰ ਖਾਲਸਾ , ਬੀਬੀ ਜਤਿੰਦਰ ਕੌਰ ਠੁਕਰਾਲ, ਬੀਬੀ ਨਿਰਮਲ ਕੌਰ ਸ਼ਾਹੂ, ਬੀਬੀ ਜਤਿੰਦਰ ਕੌਰ ਜੋਤੀ, ਪ੍ਰੀਤੀ ਅਰੋੜਾ, ਪਰਮਜੀਤ ਕੌਰ ਪੰਮੀ, ਸਿੰਮੀ ਪੁਰੀ, ਬਿਮਲਾ ਭੈਣਜੀ, ਬੀਬੀ ਸੁਰਿੰਦਰ ਕੌਰ ਕਾਲੜਾ, ਬੀਬੀ ਮਨਜੀਤ ਕੌਰ ਮਰਵਾਹਾ, ਪਰਮਿੰਦਰ ਕੌਰ ਮਰਵਾਹਾ, ਬੀਬੀ ਸੁਰਿੰਦਰ ਕੌਰ ਮੁਲਤਾਨੀ, ਸਵਰਨ ਕੌਰ।


