- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ’ਤੇ ਚੜ੍ਹਨ ਦੀ ਘਿਨੌਣੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਪਿਛੇ ਕੰੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਇਤਿਹਾਸਕ ਅਸਥਾਨ ਵਿਖੇ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਸਰਕਾਰ ਨੂੰ ਦੋਸ਼ੀ ਪਾਸੋਂ ਸਖ਼ਤੀ ਨਾਲ ਪੁਛਗਿਛ ਕਰਨੀ ਚਾਹੀਦੀ ਹੈ।


