- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਮੌਕੇ ਕਥਾਵਾਚਕ ਭਾਈ ਹਰਮਿਤਰ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਉਨ੍ਹਾਂ ਦਾ ਜੀਵਨ ਸੇਵਾ, ਸਿਮਰਨ, ਸੰਜਮ ਆਦਿ ਗੁਣਾਂ ਨਾਲ ਭਰਪੂਰ ਸੀ। ਭਾਈ ਹਰਮਿਤਰ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਸੇਧਾਂ ਅਨੁਸਾਰ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ ਇੰਚਾਰਜ, ਸ. ਕਾਰਜ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।


