- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਗੁਰਕੀਰਤ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਨੇ ਪਾਖੰਡਵਾਦ, ਕੁਰੀਤੀਆਂ, ਵਹਿਮਾ-ਭਰਮਾਂ ਦਾ ਖੰਡਨ ਕਰਕੇ ਸਮਾਜਕ ਚੇਤਨਾ ਪੈਦਾ ਕੀਤੀ ਜਿਸ ਤੋਂ ਸਾਨੂੰ ਅਗਵਾਈ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।


