- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਸਮੇਂ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਭਗਤ ਸੈਣ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ‘ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ। ਉਨ੍ਹਾਂ ਨੇ ਅਜੋਕੀ ਨੌਜੁਆਨੀ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਵੀ ਅਪੀਲ ਕੀਤੀ। ਇਸ ਮੌਕੇ ਭਗਤ ਸੈਣ ਜੀ ਸਭਾ ਦੇ ਮੈਂਬਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਦਰਸ਼ਨ ਸਿੰਘ ਪੀ.ਏ., ਐਡੀਸ਼ਨਲ ਮੈਨੇਜਰ ਸ. ਬਘੇਲ ਸਿੰਘ, ਇੰਚਾਰਜ ਸ. ਮਨਜੀਤ ਸਿੰਘ ਤਲਵੰਡੀ, ਸ. ਗੁਰਨਾਮ ਸਿੰਘ, ਸ. ਗੁਰਿੰਦਰ ਸਿੰਘ ਠਰੂ, ਭਾਈ ਅਮਰੀਕ ਸਿੰਘ ਠੱਠੀ ਸੋਹਲ, ਸ. ਜਸਵੰਤ ਸਿੰਘ ਜੋੜਾ ਫਾਟਕ, ਸ. ਬਲਦੇਵ ਸਿੰਘ, ਸ. ਅਮਰ ਸਿੰਘ, ਸ. ਮਨਮੋਹਨ ਸਿੰਘ ਬਾਸਰਕੇ, ਸ. ਦਿਲਬਾਗ ਸਿੰਘ ਠੱਠੀ ਸੋਹਲ ਅਤੇ ਸੰਗਤਾਂ ਹਾਜ਼ਰ ਸਨ।


