- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਛਬੀਲ ਦੀ ਹੋਈ ਆਰੰਭਤਾ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਈ ਗਈ ਛਬੀਲ ਦਾ ਆਰੰਭ ਅੱਜ ਪੰਥਕ ਸ਼ਖ਼ਸੀਅਤਾਂ ਵੱਲੋਂ ਅਰਦਾਸ ਉਪਰੰਤ ਕੀਤਾ ਗਿਆ। ਛਬੀਲ ਨੂੰ ਤਿਆਰ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਰਭਜਨ ਸਿੰਘ ਭਲਵਾਨ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੀ ਵੱਡੀ ਮਹੱਤਤਾ ਹੈ। ਇਸ ਅਸਥਾਨ ’ਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਇਤਿਹਾਸਕ ਕਾਰਜ ਕੀਤਾ ਸੀ। ਇਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਜਿਨ੍ਹਾਂ ਨੂੰ ਇਸ ਛਬੀਲ ਦਾ ਭਰਪੂਰ ਲਾਭ ਹੋਵੇਗਾ। ਇਸ ਮੌਕੇ ਕਾਰਸੇਵਾ ਵਾਲੇ ਬਾਬਾ ਹਰਭਜਨ ਸਿੰਘ ਭਲਵਾਨ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਛਬੀਲ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ, ਬਾਬਾ ਸੁਬੇਗ ਸਿੰਘ ਕਾਰਸੇਵਾ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਭਾਈ ਯੁਗਰਾਜ ਸਿੰਘ, ਬਾਬਾ ਇੰਦਰਜੀਤ ਸਿੰਘ ਯੂ.ਕੇ., ਭਾਈ ਸਤਨਾਮ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਸੁਖਜਿੰਦਰ ਸਿੰਘ ਐਸ.ਡੀ.ਓ. ਸਮੇਤ ਹੋਰ ਮੌਜੂਦ ਸਨ।


