- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਪਤਨੀ ਸ੍ਰੀ ਜਸਵਿੰਦਰ ਸਿੰਘ ਰੰਧਾਵਾ ਵਾਸੀ 22-ਏ, ਨਿਊ ਆਫੀਸਰਜ਼ ਕਾਲੋਨੀ, ਪਿੰਡ ਖੇੜੀ ਗੁਜਰਾਂ, ਜ਼ਿਲਾ ਪਟਿਆਲਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਤਿੰਨ ਸਾਲ ਲਈ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟਿਫਿਕੇਸ਼ਨ ਨੰ. 5/19/2000/2ਸਸ/349-359 ਮਿਤੀ 04.12.2018 ਰਾਹੀਂ ਗੁਰਸ਼ਰਨ ਕੌਰ ਰੰਧਾਵਾ ਨੂੰ ਕੇਂਦਰੀ ਸਮਾਜ ਭਲਾਈ ਬੋਰਡ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੀ ਮੰਜੂਰੀ ਉਪਰੰਤ ਤਿੰਨ ਸਾਲਾਂ ਲਈ ਬਤੌਰ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਨਿਯੁਕਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਅਹੁਦੇ ਦਾ ਨਿਯੁਕਤੀ ਪੱਤਰ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੂੰ ਸੌਂਪਿਆ ਅਤੇ ਉਨਾਂ ਬੋਰਡ ਦੇ ਚੰਡੀਗੜ ਸਥਿਤ ਸੈਕਟਰ 35 ਏ ਵਿਚਲੇ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਮਾਜ ਦੀਆਂ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਮਹਿਲਾਵਾਂ ਅਤੇ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੋਵੇਗੀ। ਇਹ ਜ਼ਿੰਮੇਵਾਰੀ ਦੇਣ ਲਈ ਉਨਾਂ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਰਾਜ ਵਿਦੇਸ਼ ਮੰਤਰੀ ਪਰਨੀਤ ਕੌਰ ਦਾ ਧੰਨਵਾਦ ਵੀ ਕੀਤਾ।


