- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ
ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਥਾਂ/ਜਮੀਨ ਨਹੀਂ ਵੇਚੀ ਜਾਵੇਗੀ
ਚੰਡੀਗੜ – ਪੰਜਾਬ ਸਰਕਾਰ ਵਲੋਂ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ। ਅੱਜ ਇੱਥੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦਾ ਚਾਰਜ ਲੈਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲੀ ਲੰਮੀ ਮੀਟਿੰਗ ਉਪਰੰਤ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ।ਸ. ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆਂ ਭਰ ਦੀਆਂ ਨਾਨਕ ਲੇਵਾ ਸੰਸਥਾਵਾਂ ਨਾਲ ਤਾਲਮੇਲ ਕਰਕੇ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮ ਉਲੀਕੇ ਜਾਣ ਅਤੇ ਪੂਰਨ ਸਿੱਖ ਮਰਿਆਯਾਦਾ ਅਨੁਸਾਰ ਇਹ ਪ੍ਰੋਗਰਾਮ ਮਨਾਏ ਜਾਣ। ਉਨਾਂ ਕਿਹਾ ਕਿ ਗੁਰੁ ਸਾਹਿਬ ਦਾ 550 ਸਾਲਾ ਮਨਾਉਣ ਲਈ ਡਿਊਟੀ ਨਹੀਂ ਬਲਕਿ ਸੇਵਾ ਭਾਵਨਾ ਨਾਲ ਕਾਰਜ ਕੀਤੇ ਜਾਣ। ਉਨਾਂ ਕਿਹਾ ਕਿ ਇਨਾਂ ਸਮਾਗਮਾ ਵਿਚ ਦੁਨੀਆਂ ਭਰ ਦੀਆਂ ਮਾਈਨਾਜ ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।ਇੱਕ ਅਹਿਮ ਐਲਾਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਥਾਂ/ਜ਼ਮੀਨ ਵੇਚੀ ਨਹੀਂ ਜਾਵੇਗੀ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਨਾਂ ਥਾਵਾਂ ਨੂੰ ਸੈਰ ਸਪਾਟੇ ਦੇ ਕੇਂਦਰਾਂ ਵਜੋ ਵਿਕਸਤ ਕਰਨ ਲਈ ਰਿਪੋਰਟ ਤਿਆਰ ਕਰਕੇ ਜਲਦ ਤੋਂ ਜਲਦ ਪੇਸ਼ ਕਰਨ ਲਈ ਕਿਹਾ।ਇਸ ਮੌਕੇ ਪੰਜਾਬੀ ਸੱਭਿਆਚਾਰ ਨੂੰ ਪ੍ਰਦੂਸ਼ਤ ਕਰਨ ਅਤੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਖਿਲਾਫ ਕਾਰਵਾਈ ਲਈ ਗੰਭੀਰ ਚਰਚਾ ਕੀਤੀ ਗਈ। ਸ. ਚੰਨੀ ਨੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਨੂੰ ਠੱਲ ਪਾਉਣ ਲਈ ਵਿਸੇਸ਼ ਐਕਟ ਬਣਾਉਣ ਲਈ ਖਰੜਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨਾਂ ਨੇ ਇਸ ਸਬੰਧੀ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨਾਲ ਵੀ ਫੋਨ ‘ਤੇ ਗੱਲ ਕੀਤੀ ਅਤੇ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਐਕਟ ਤਿਆਰ ਕਰਨ ਲਈ ਵਿਚਾਰ ਕਰਨ ਲਈ ਜਲਦ ਮੀਟਿੰਗ ਕੀਤੀ ਜਾਵੇ।ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ, ਲਖਮੀਰ ਸਿੰਘ ਸੰਯੁਕਤ ਡਾਇਰੈਕਟਰ ਸਭਿਆਚਾਰਕ ਮਾਮਲੇ, ਸੰਜੀਵ ਕੁਮਾਰ ਕਾਰਜਕਾਰੀ ਡਾਇਰੈਕਟਰ ਪੀ.ਐਚ.ਟੀ.ਪੀ.ਬੀ, ਅਨੁਪਿ੍ਰਤਾ ਜੌਹਲ ਡਿਪਟੀ ਸਕੱਤਰ ਸੈਰ ਸਪਾਟਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


