- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ
ਸਹਿਕਾਰਤਾ ਮੰਤਰੀ ਨੇ ਮਾਰਕਫੈਡ ਵੱਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਦਾ ਕੀਤਾ ਉਦਘਾਟਨ
ਚੰਡੀਗੜ – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਾਰਕਫੈਡ ਵੱਲੋਂ ਅੱਜ ਸੈਕਟਰ 35 ਸਥਿਤ ਆਪਣੇ ਮੁੱਖ ਦਫਤਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਮਾਰਕਫੈਡ ਦਫਤਰ ਵਿਖੇ ਹਰ ਸਾਲ ਲਗਾਈ ਜਾਂਦੀ ਇਸ ਛਬੀਲ ਦਾ ਉਦਘਾਟਨ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।ਮਾਰਕਫੈਡ ਦੇ ਹਫਤਾਵਾਰੀ ਚੱਲ ਰਹੇ ਟੀ.ਵੀ. ਅਤੇ ਰੇਡੀਓ ਸੋਅ ‘ਸੋਹਣਾ ਪੰਜਾਬ’ ਦੇ ਚੌਥੇ ਵਰੇ ਦੀ ਪਹਿਲੀ ਕਿਸ਼ਤ ਵਿੱਚ 8 ਜੂਨ ਨੂੰ ਡੀ.ਡੀ.ਪੰਜਾਬੀ ਉਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਮਾਰਕਫੈਡ ਦੇ ਕਰਮਚਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਦੀ ਅਦੁੱਤੀ ਸ਼ਹਾਦਤ ਸਾਡੇ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਜੀਵਨ ਮਨੁੱਖਤਾ ਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਉਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸਾਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਸਿਧਾਂਤਾਂ ਉਤੇ ਚੱਲਣਾ ਚਾਹੀਦਾ ਹੈ।ਇਸ ਮੌਕੇ ਕੀਤੀ ਅਰਦਾਸ ਵਿੱਚ ਸਹਿਕਾਰਤਾ ਮੰਤਰੀ ਤੋਂ ਇਲਾਵਾ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼, ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ (ਜਨਰਲ) ਸ੍ਰੀ ਰਾਹੁਲ ਗੁਪਤਾ, ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ ਤੇ ਚੀਫ ਮੈਨੇਜਰ (ਪ੍ਰਸੋਨਲ) ਸ੍ਰੀ ਪਰਮਜੀਤ ਸਿੰਘ ਵੀ ਹਾਜ਼ਰ ਸਨ।


