ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਦਾ ਆਯੋਜਨ

ਐਸ ਏ ਐਸ ਨਗਰ – ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬਧੀ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਤੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ| ਇਹ ਨਗਰ ਕੀਰਤਨ ਗੁਰਦੁਆਰਾ ਫੇਜ਼ 5 ਤੋਂ ਹੁੰਦਾ ਹੋਇਆ, ਗੁਰਦੁਆਰਾ ਸਾਚਾ ਧੰਨੁ ਸਾਹਿਬ, ਗੁਰਦੁਆਰਾ ਅੰਬ ਸਾਹਿਬ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਫੇਜ਼ 9 ਵਿਖੇ ਸੰਪੂਰਨ ਹੋਇਆ| ਨਗਰ ਕੀਰਤਨ ਦੇ ਸੁਆਗਤ ਲਈ ਕਈ ਥਾਵਾਂ ਤੇ ਸੰਗਤਾਂ ਵਾਸਤੇ ਪ੍ਰਸ਼ਾਦ ਦਾ ਪ੍ਰਬੰਧ ਕੀਤਾ ਗਿਆ ਸੀ|

VIA PUNJAB